10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜ਼ਿਲ੍ਹਾ ਕਾਂਗਰਸ ਨੇ ਕਾਲਾ ਦਿਨ ਮਨਾਉਂਦਿਆਂ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦੇ ਨਿਰਦੇਸ਼ਾਂ ਤਹਿਤ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਦਫ਼ਤਰ ਸਾਹਮਣੇ ਕਾਂਗਰਸੀ ਵਰਕਰਾਂ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਕਾਲਾ ਦਿਨ ਮਨਾਇਆ। ਇਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ।

Ad Position 21
No active advertisement
ਜ਼ਿਲ੍ਹਾ ਕਾਂਗਰਸ ਦਫ਼ਤਰ ਸਾਹਮਣੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ’ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਦੇ ਹੋਏ ਤੇ ਕਾਂਗਰਸੀ ਅਹੁਦੇਦਾਰ ਤੇ ਵਰਕਰ। ਤਸਵੀਰ : ਹਮਸ਼ਾਇਨ ਸਟੂਡੀਓ 10-10-2026
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦੇ ਨਿਰਦੇਸ਼ਾਂ ਤਹਿਤ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਦਫ਼ਤਰ ਸਾਹਮਣੇ ਕਾਂਗਰਸੀ ਵਰਕਰਾਂ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਕਾਲਾ ਦਿਨ ਮਨਾਇਆ। ਇਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ। ਪ੍ਰਦਰਸ਼ਨ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕੇਂਦਰ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਏ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੇ ਇਸ਼ਾਰੇ ‘ਤੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਲੋਕਤੰਤਰੀ ਪ੍ਰਣਾਲੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ‘ਚ ਵਿਰੋਧੀ ਧਿਰ ਦੀ ਆਵਾਜ਼ ਸੁਣਨਾ ਤੇ ਉਸ ਵਲੋਂ ਉਠਾਏ ਗਏ ਸਵਾਲਾਂ ਦੇ ਜਵਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕ ਹਿੱਤ ਦੇ ਮੁੱਦਿਆਂ ‘ਤੇ ਚੁੱਪ ਬੈਠਣ ਵਾਲੀ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਲੋਕਾਂ ਦੇ ਅਧਿਕਾਰਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਰੋਧੀ ਧਿਰ ਦੀ ਆਵਾਜ਼ ਬੁਲੰਦ ਕਰਨ ਲਈ ਕਾਂਗਰਸ ਲਗਾਤਾਰ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਸੰਕਲਪ ਹੈ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਲੋਕਾਂ ਦੀ ਆਵਾਜ਼ ਨੂੰ ਅਣਸੁਣਿਆ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰੀ ਅਧਿਕਾਰਾਂ ਦੀ ਰੱਖਿਆ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਸ ਪ੍ਰਦਰਸ਼ਨ ਰਾਹੀਂ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਪ੍ਰਤੀ ਆਪਣਾ ਵਿਰੋਧ ਦਰਜ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ‘ਚ ਕਾਂਗਰਸੀ ਅਹੁਦੇਦਾਰ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸੀਆਂ ਨੇ ਫੂਕਿਆ ਪੁਤਲਾ ਅਗਲੀ ਖ਼ਬਰ ਠੁਆਣਾ ਜ਼ਮੀਨ ਦੇ ਝਗੜੇ ’ਚ ਪਰਚਾ ਦਰਜ
Ad Position 24