ਟਾਂਡਾ ਉੜਮੁੜ, 9 ਅਕਤੂਬਰ (ਭਗਵਾਨ ਸਿੰਘ ਸੈਣੀ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਟਾਂਡਾ ਵਿਖੇ ਕਾਂਗਰਸੀ ਵਰਕਰਾਂ ਵਲੋਂ ਲੋਕਤੰਤਰ ਲਈ ਕਾਲਾ ਦਿਵਸ ਮਨਾਉਂਦੇ ਹੋਏ ਰੋਸ ਪ੍ਰਦਰਸ਼ਨ ਕਰਦਿਆਂ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਕਾਂਗਰਸੀ ਵਰਕਰ ਬਲਾਕ ਕਾਂਗਰਸ ਦਫ਼ਤਰ ਵਿਖੇ ਇਕੱਠੇ ਹੋਏ, ਜਿਥੋਂ ਉਨ੍ਹਾਂ ਨੇ ਰੋਸ ਮਾਰਚ ਸ਼ੁਰੂ ਕੀਤਾ। ਇਹ ਮਾਰਚ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਸਰਕਾਰੀ ਹਸਪਤਾਲ ਚੌਕ ਵਿਖੇ ਪਹੁੰਚਿਆ, ਜਿਥੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕ ਕੇ ਰੋਸ ਜਤਾਇਆ। ਇਸ ਦੌਰਾਨ ਵਰਕਰਾਂ ਨੇ ਚੋਣ ਪ੍ਰਣਾਲੀ ਦੀ ਨਿਰਪੱਖਤਾ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗਿਲਜੀਆਂ ਨੇ ਕਿਹਾ ਕਿ ਭਾਰਤ ਵਰਗੇ ਲੋਕਤੰਤਰੀ ਦੇਸ਼ ਦੀ ਮਜ਼ਬੂਤੀ ਲਈ ਨਿਰਪੱਖ, ਪਾਰਦਰਸ਼ੀ ਤੇ ਭਰੋਸੇਯੋਗ ਚੋਣ ਪ੍ਰਣਾਲੀ ਦਾ ਹੋਣਾ ਬੇਹੱਦ ਜ਼ਰੂਰੀ ਹੈ। ਗਿਲਜੀਆਂ ਨੇ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਪੱਖ ਵਿਚ ਕੰਮ ਕਰਕੇ ਆਪਣੇ ਸੰਵਿਧਾਨਕ ਅਹੁਦੇ ਦੀ ਮਰਿਆਦਾ ਨੂੰ ਢਾਹ ਲਾਈ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਗੁਰਸੇਵਕ ਮਾਰਸ਼ਲ, ਅਵਤਾਰ ਸਿੰਘ ਤਾਰੀ, ਜਤਿੰਦਰਪਾਲ ਸਿੰਘ ਝਾਵਰ, ਬੋਬੀ ਬੁੱਢੀਪਿੰਡ, ਲੱਬਾ ਜਾਹੂਰਾ, ਵਿਜੇ ਪਾਲ, ਪਰਵਿੰਦਰ ਸਹਿਬਾਜ਼ਪੁਰ, ਬੱਬੀ, ਰਿੰਕੂ ਜਾਜਾ, ਮਾਸਟਰ ਮਲਕੀਤ ਸਿੰਘ, ਰਾਕੇਸ਼ ਬਿੱਟੂ, ਰਾਜੇਸ਼ ਲਾਡੀ, ਡਿੰਪੀ ਖੋਸਲਾ, ਸੁੰਦਰੀ ਖੋਸਲਾ, ਡਾਕਟਰ ਬਲਦੇਵ ਰਾਜ, ਨੰਬਰਦਾਰ ਜਗਜੀਵਨ ਜੱਗੀ, ਦੇਸ ਰਾਜ ਡੋਗਰਾ ਵਿਕੀ, ਮਸਤੁ, ਮਨਜੀਤ ਸਿੰਘ ਸੈਣੀ, ਗੋਲਡੀ, ਪ੍ਰਦੀਪ ਕੁਮਾਰ, ਸਿਕੰਦਰ ਕੁਮਾਰ, ਰਵਿੰਦਰਪਾਲ ਸਿੰਘ ਗੋਰਾ, ਕੁਲਦੀਪ ਸਿੰਘ ਦੇਹਰੀਵਾਲ, ਆਸ਼ੂ ਵੈਦ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਸਿੰਘ, ਰੋਹਿਤ, ਲੱਕੀ ਸੈਣੀ, ਬਿੱਲੂ ਸੈਣੀ, ਕ੍ਰਿਸ਼ਨ ਬਿੱਟੂ, ਜਸਵਿੰਦਰ ਕਾਕਾ, ਸੂਬੇਦਾਰ ਨਰਿੰਦਰ ਸਿੰਘ, ਰਣਜੀਤ ਕੁਮਾਰ ਨੀਟਾ, ਅਨਿਲ ਪਿੰਕਾ ਆਦਿ ਮੌਜੂਦ ਸਨ।
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸੀਆਂ ਨੇ ਫੂਕਿਆ ਪੁਤਲਾ
ਟਾਂਡਾ ਉੜਮੁੜ, 9 ਅਕਤੂਬਰ (ਭਗਵਾਨ ਸਿੰਘ ਸੈਣੀ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਟਾਂਡਾ ਵਿਖੇ ਕਾਂਗਰਸੀ ਵਰਕਰਾਂ ਵਲੋਂ ਲੋਕਤੰਤਰ ਲਈ ਕਾਲਾ ਦਿਵਸ ਮਨਾਉਂਦੇ ਹੋਏ ਰੋਸ ਪ੍ਰਦਰਸ਼ਨ ਕਰਦਿਆਂ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ।
ਅਜੀਤ ਡੈਸਕ
10-10-2026