10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜ਼ਿਲ੍ਹੇ ’ਚ ਅਕਾਲੀ ਦਲ (ਬ) ਦੀ ‘ਡੋਰ-ਟੂ-ਡੋਰ’ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਐਡ: ਧਾਮੀ

ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀ ਸਰਕਾਰ ਦੌਰਾਨ ਸੂਬੇ ‘ਚ ਕੀਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਤੇ ਚੋਣ ਮੈਨੀਫੈਸਟੋ ਲਈ ਲੋਕਾਂ ਦੀ ਰਾਏ ਲੈਣ ਸੰਬੰਧੀ ‘ਡੋਰ-ਟੂ-ਡੋਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਜ਼ਿਲ੍ਹੇ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਪਿੱਪਲਾਂਵਾਲਾ, ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜਾਂ ਤੇ ਸੀਨੀਅਰ ਆਗੂਆਂ ਦੀ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ: ਹਰਜਿੰਦਰ ਸਿੰਘ ਧਾਮੀ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 10-10-2026
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀ ਸਰਕਾਰ ਦੌਰਾਨ ਸੂਬੇ ‘ਚ ਕੀਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਤੇ ਚੋਣ ਮੈਨੀਫੈਸਟੋ ਲਈ ਲੋਕਾਂ ਦੀ ਰਾਏ ਲੈਣ ਸੰਬੰਧੀ ‘ਡੋਰ-ਟੂ-ਡੋਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਜ਼ਿਲ੍ਹੇ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਪਿੱਪਲਾਂਵਾਲਾ, ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜਾਂ ਤੇ ਸੀਨੀਅਰ ਆਗੂਆਂ ਦੀ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡ: ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਸ਼ੁਰੂ ਕੀਤੇ ਗਏ ਅਨੇਕਾਂ ਲੋਕ ਭਲਾਈ ਤੇ ਵਿਕਾਸ ਕਾਰਜਾਂ ਨੂੰ ਬੰਦ ਕਰ ਦਿੱਤਾ ਹੈ, ਜਿਸ ਦੇ ਚੱਲਦਿਆਂ ਅੱਜ ਸੂਬੇ ਦਾ ਹਰੇਕ ਵਰਗ ਦੁਖੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਦਿਆਂ ਹੀ ਵਿਕਾਸ ਕਾਰਜਾਂ ਨੂੰ ਮੁੜ ਤੋਂ ਆਰੰਭਿਆ ਜਾਵੇਗਾ। ਉਨ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਹਲਕਾ ਇੰਚਾਰਜਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹੁਣ ਤੋਂ ਹੀ ਵਰਕਰਾਂ ਨੂੰ ਨਾਲ ਲੈ ਕੇ ਦਿਨ-ਰਾਤ ਇਕ ਕਰ ਦੇਣ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਮਤ-ਭੇਦ ਭੁਲਾ ਕੇ ਫਰਵਰੀ 2027 ‘ਚ ਹੋਣ ਵਾਲੀਆਂ ਚੋਣਾਂ ਲਈ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਵਿਧਾਇਕ, ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਸਾਰੇ ਹੀ ਵਿਧਾਇਕ ਤੇ ਨੁਮਾਇੰਦੇ ਭ੍ਰਿਸ਼ਟਾਚਾਰ ‘ਚ ਲਿਪਤ ਹੋ ਚੁੱਕੇ ਹਨ ਅਤੇ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟ ਕੇ ਦਿੱਲੀ ਦੇ ਆਗੂਆਂ ਤੱਕ ਭੇਜਿਆ ਜਾ ਰਿਹਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਸਤਵਿੰਦਰਪਾਲ ਸਿੰਘ ਢੱਟ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ‘ਚ ਸ਼੍ਰੋਮਣੀ ਅਕਾਲੀ ਦਲ (ਬ) ਇਕਜੁੱਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗਾ। ਇਸ ਮੌਕੇ ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ, ਹਲਕਾ ਇੰਚਾਰਜ ਦਸੂਹਾ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਹਲਕਾ ਇੰਚਾਰਜ ਮੁਕੇਰੀਆਂ ਵਰਿੰਦਰ ਲਗਵਾਲ, ਵਿਕਰਮਜੀਤ ਸਿੰਘ ਚੱਕ ਅੱਲ੍ਹਾ ਬਖ਼ਸ਼, ਇੰਦਰਜੀਤ ਸਿੰਘ ਕਾਹਲੋਂ ਮੁਕੇਰੀਆਂ, ਲਖਵਿੰਦਰ ਸਿੰਘ ਟਿੰਮੀ, ਮਲਕੀਅਤ ਸਿੰਘ ਪੰਜਢੇਰਾ, ਦਵਿੰਦਰ ਸਿੰਘ ਕਾਹਲੋਂ, ਮਨਪ੍ਰੀਤ ਸਿੰਘ ਸੈਣੀ, ਸਰਬਜੀਤ ਸਿੰਘ ਸਾਬੀ, ਪੁਨੀਤ ਅਰੋੜਾ, ਭੁਪਿੰਦਰ ਸਿੰਘ ਨੀਲੂ, ਸੁਖਦੇਵ ਸਿੰਘ ਸਰਪੰਚ, ਕਮਲਜੀਤ ਸਿੰਘ ਲਾਡੀ, ਮਨਦੀਪ ਸਿੰਘ ਵਿੱਕਾ ਆਦਿ ਸਮੇਤ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰਾਂ ’ਚ ਈ-ਸੇਵਾ ਸਾਈਟ ਨੂੰ ਡਿਜੀ ਪੰਜਾਬ ਵਿਚ ਬਦਲਣ ’ਤੇ ਲੋਕਾਂ ਦੀਆਂ ਵਧੀਆਂ ਮੁਸ਼ਕਿਲਾਂ ਅਗਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸੀਆਂ ਨੇ ਫੂਕਿਆ ਪੁਤਲਾ
Ad Position 24