ਕੁੱਲ ਹਿੰਦ ਕਿਸਾਨ ਸਭਾ ਤੇ ਜਮਹੂਰੀ ਕਿਸਾਨ ਸਭਾ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕਿਆ
ਹੁਸ਼ਿਆਰਪੁਰ, 9 ਅਕਤੂਬਰ (ਹਰਪ੍ਰੀਤ ਕੌਰ)-ਕੁਲ ਹਿੰਦ ਕਿਸਾਨ ਸਭਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕੱਕੋਂ ਅੱਡੇ ’ਤੇ ਪਾਰਟੀ ਆਗੂ ਕਾਮਰੇਡ ਗੁਰਮੇਸ਼ ਸਿੰਘ ਤੇ ਦਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਠ ਕਰਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਸੰਵਿਧਾਨ ਨੂੰ ਪਾਸੇ ਕਰਦੇ ਹੋਏ ਭਾਜਪਾ ਦੀ ਧਿਰ ਵਜੋਂ ਕੰਮ ਕਰਦਿਆਂ ਆਪਣੇ ਕੋ.
ਹੁਸ਼ਿਆਰਪੁਰ, 9 ਅਕਤੂਬਰ (ਹਰਪ੍ਰੀਤ ਕੌਰ)-ਕੁਲ ਹਿੰਦ ਕਿਸਾਨ ਸਭਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕੱਕੋਂ ਅੱਡੇ ’ਤੇ ਪਾਰਟੀ ਆਗੂ ਕਾਮਰੇਡ ਗੁਰਮੇਸ਼ ਸਿੰਘ ਤੇ ਦਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਠ ਕਰਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਸੰਵਿਧਾਨ ਨੂੰ ਪਾਸੇ ਕਰਦੇ ਹੋਏ ਭਾਜਪਾ ਦੀ ਧਿਰ ਵਜੋਂ ਕੰਮ ਕਰਦਿਆਂ ਆਪਣੇ ਕੋ.ਮੈਂਬਰਾਂ ਦੀ ਸਹਿਮਤੀ ਤੋਂ ਬਗੈਰ ਹੀ ਐਸ.ਆਈ.ਆਰ ਦੀ ਪ੍ਰਕਿਰਿਆ ਵਿਚ ਮਨ ਮਰਜ਼ੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਰੋੜਾਂ ਭਾਰਤੀ ਵੋਟਰਾਂ ਨੂੰ ਬਿਨਾਂ ਕਿਸੇ ਠੋਸ ਇਤਰਾਜ ਦੇ ਉਨ੍ਹਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕੀਤਾ ਜਾ ਰਿਹਾ ਹੈ, ਖਾਸ ਕਰਕੇ ਦਲਿਤ ਵੋਟਰ ਤੇ ਘੱਟ ਗਿਣਤੀ ਦੇ ਵੋਟਰਾਂ ਨੂੰ ਅਣਗੋਲਿਆਂ ਕੀਤਾ, ਇਸ ਦਾ ਸਿੱਧਾ ਲਾਭ ਭਾਜਪਾ ਨੂੰ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਨੂੰ ਬਰਖਾਸਤ ਕਰਕੇ ਪਰਚਾ ਦਰਜ ਕੀਤਾ ਜਾਵੇ। ਇਸ ਮੌਕੇ ਗਿਆਨ ਸਿੰਘ, ਹਰਭਜਨ ਸਿੰਘ, ਤੀਰਥ ਸਿੰਘ, ਪ੍ਰੇਮ ਲਤਾ, ਹਰਮਿੰਦਰ ਸਿੰਘ ਕਿੰਦੀ, ਉਂਕਾਰ ਨਾਥ ਆਦਿ ਮੌਜੂਦ ਸਨ।