ਸੁਨੇਹੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਹਾਜੀਪੁਰ, 9 ਅਕਤੂਬਰ (ਜੋਗਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਪੰਜਾਬ ਵਲੋਂ 6ਵਾਂ ਕੀਰਤਨ ਸਮਾਗਮ ਗੁਰਦੁਆਰਾ ਸਿੰਘ ਸਭਾ ਸੁਨੇਹੜਾ ਵਿਖੇ ਕਰਵਾਇਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਜਿਸ ’ਚ ਜਥਾ ਭਾਈ ਨਿਰਮਲ ਸਿੰਘ ਹਾਜੀਪੁਰ, ਜਥਾ ਭਾਈ ਲਖਵੀਰ ਸਿੰਘ ਕੋਲੀਆਂ, ਬੀਬੀ ਅਮਰਜੀਤ ਕੌਰ ਭੋਗਪੁਰ ਵਾਲੇ, ਕੀਰਤਨੀ ਜਥਾ ਭਾਈ ਸਵਰਨ ਸਿੰਘ, ਬੀਬੀ ਮੁਮਤਾਜ਼ ਕੌਰ ਹਾਜੀਪੁਰ ਵਾਲਿਆਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਹਾਜੀਪੁਰ, 9 ਅਕਤੂਬਰ (ਜੋਗਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਪੰਜਾਬ ਵਲੋਂ 6ਵਾਂ ਕੀਰਤਨ ਸਮਾਗਮ ਗੁਰਦੁਆਰਾ ਸਿੰਘ ਸਭਾ ਸੁਨੇਹੜਾ ਵਿਖੇ ਕਰਵਾਇਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਜਿਸ ’ਚ ਜਥਾ ਭਾਈ ਨਿਰਮਲ ਸਿੰਘ ਹਾਜੀਪੁਰ, ਜਥਾ ਭਾਈ ਲਖਵੀਰ ਸਿੰਘ ਕੋਲੀਆਂ, ਬੀਬੀ ਅਮਰਜੀਤ ਕੌਰ ਭੋਗਪੁਰ ਵਾਲੇ, ਕੀਰਤਨੀ ਜਥਾ ਭਾਈ ਸਵਰਨ ਸਿੰਘ, ਬੀਬੀ ਮੁਮਤਾਜ਼ ਕੌਰ ਹਾਜੀਪੁਰ ਵਾਲਿਆਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸੰਗਤਾਂ ਵਲੋਂ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਗਈ। ਸਮਾਗਮ ਦੀ ਸਮਾਪਤੀ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਭਾਈ ਸਤਨਾਮ ਸਿੰਘ ਧਨੋਆ, ਭਾਈ ਕੁਲਵਿੰਦਰ ਸਿੰਘ ਨੌਸ਼ਹਿਰਾ ਪੱਤਣ, ਭਾਈ ਜਗੀਰ ਸਿੰਘ, ਸਰਬਜੀਤ ਸਿੰਘ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ ਕੋਲੀਆਂ, ਗੁਰਪ੍ਰੀਤ ਸਿੰਘ ਹਾਜੀਪੁਰ, ਮਨਜੀਤ ਸਿੰਘ ਕਲੋਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।