ਕੋਰਨੀਅਲ ਅੰਨੇਪਣ ਤੋਂ ਪੀੜਤ ਮਰੀਜ਼ਾਂ ਲਈ ਬੀਣੇਵਾਲ ’ਚ ਮੁਫ਼ਤ ਜਾਂਚ ਕੈਂਪ 17 ਨੂੰ
ਹੁਸ਼ਿਆਰਪੁਰ, 9 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਵਲੋਂ 17 ਅਕਤੂਬਰ ਨੂੰ ਸੀ. ਐੱਚ.
ਹੁਸ਼ਿਆਰਪੁਰ, 9 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਰੋਟਰੀ ਆਈ ਬੈਂਕ ਤੇ ਕੋਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਵਲੋਂ 17 ਅਕਤੂਬਰ ਨੂੰ ਸੀ. ਐੱਚ. ਸੀ. ਬੀਣੇਵਾਲ (ਗੜ੍ਹਸ਼ੰਕਰ) ਵਿਖੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਜਾਵੇਗਾ। ਕੈਂਪ ਦੀਆਂ ਤਿਆਰੀਆਂ ਸੰਬੰਧੀ ਸਿਵਲ ਸਰਜਨ ਡਾ. ਮਨਦੀਪ ਕਮਲ ਨਾਲ ਮੀਟਿੰਗ ਕਰਕੇ ਲੋੜੀਂਦੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਕੈਂਪ ’ਚ ਕੋਰਨੀਅਲ ਨਾਲ ਸੰਬੰਧਿਤ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੇ ਨਾਲ-ਨਾਲ ਮੋਤੀਆਬਿੰਦ ਦੇ ਮਰੀਜ਼ਾਂ ਦੀ ਵੀ ਜਾਂਚ ਕੀਤੀ ਜਾਵੇਗੀ। ਮਰੀਜ਼ਾਂ ਦੀ ਜਾਂਚ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਅੱਖਾਂ ਦੀ ਮਾਹਿਰ ਡਾ. ਪਰਮਿੰਦਰ ਕੌਰ ਤੇ ਉਨ੍ਹਾਂ ਦੀ ਟੀਮ ਵਲੋਂ ਕੀਤੀ ਜਾਵੇਗੀ। ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਸਿਹਤ ਵਿਭਾਗ ਵਲੋਂ ਕੈਂਪ ਦੇ ਸਫਲ ਆਯੋਜਨ ਲਈ ਲੋੜੀਂਦਾ ਸਹਿਯੋਗ ਦੇਣ ਤੇ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੀ ਗੱਲ ਕਹੀ। ਰੋਟਰੀ ਆਈ ਬੈਂਕ ਅਤੇ ਕੋਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਪ੍ਰਧਾਨ ਜੇ. ਬੀ. ਬਹਿਲ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਲੋੜਵੰਦ ਲੋਕਾਂ ਤੱਕ ਅੱਖਾਂ ਦੀ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਪਹੁੰਚਾਉਣਾ ਹੈ। ਇਸ ਮੌਕੇ ਸਕੱਤਰ ਪ੍ਰੋ. ਦਲਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਜਾਂਚ ਤੋਂ ਬਾਅਦ ਜਿਨ੍ਹਾਂ ਮਰੀਜ਼ਾਂ ਨੂੰ ਕੋਰਨੀਆ ਟਰਾਂਸਪਲਾਂਟ ਦੀ ਲੋੜ ਹੋਵੇਗੀ, ਉਨ੍ਹਾਂ ਨੂੰ ਅਗਲੇਰੇ ਇਲਾਜ ਦੀ ਪ੍ਰਕਿਰਿਆ ਬਾਰੇ ਢੁਕਵੀਂ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਜਸਵੀਰ ਕੰਵਰ, ਮਦਨ ਮਹਾਜਨ, ਕ੍ਰਿਸ਼ਨ ਕਿਸ਼ੋਰ ਆਦਿ ਹਾਜ਼ਰ ਸਨ।