09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

‘ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਤਹਿਤ ਟੀਮਾਂ ਨੇ ਲਾਰਵਾ ਕੀਤਾ ਨਸ਼ਟ

ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡਿਮੀਓਲੋਜਿਸਟ ਡਾ.

Ad Position 21
No active advertisement
ਅਜੀਤ ਡੈਸਕ 10-10-2026
ਹੁਸ਼ਿਆਰਪੁਰ, 9 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡਿਮੀਓਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚ ਘਰ-ਘਰ ਜਾ ਕੇ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਟੀਮਾਂ ਵਲੋਂ 1487 ਘਰਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 67 ਘਰਾਂ ਵਿਚ ਮੱਛਰਾਂ ਦਾ ਲਾਰਵਾ ਪਾਇਆ ਗਿਆ। ਜਿਸ ਨੂੰ ਟੀਮਾਂ ਵਲੋਂ ਮੌਕੇ ’ਤੇ ਨਸ਼ਟ ਕੀਤਾ। ਇਸ ਮੌਕੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬ ਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟੀਮ ਵਿਚ ਰਵਿੰਦਰ ਜੱਸਲ ਡਿਪਟੀ ਮਾਸ ਮੀਡੀਆ ਅਫ਼ਸਰ, ਬਲਵੀਰ ਕੌਰ ਡਿਪਟੀ ਮਾਸ ਮੀਡੀਆ ਅਫ਼ਸਰ, ਰੋਹਿਤ ਸ਼ਰਮਾ ਬਲਾਕ ਐਜੂਕੇਟਰ, ਅਜੈ ਐਮ. ਪੀ. ਐੱਚ. ਡਬਲਿਊ, ਬਰੀਡਿੰਗ ਚੈੱਕਰ ਸਿਹਤ ਸਟਾਫ਼ ਤੇ ਨਰਸਿੰਗ ਵਿਦਿਆਰਥਣਾਂ ਵਲੋਂ ਲਾਰਵਾ ਵੀ ਚੈੱਕ ਕੀਤਾ। ਇਸ ਸੰਬੰਧੀ ਡਾ. ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣੇ ਘਰ, ਦਫ਼ਤਰ ਤੇ ਆਸ-ਪਾਸ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ੍ ’ਚ ਹੁਣ ਤੱਕ 48 ਕੇਸ ਡੇਂਗੂ ਦੇ ਅਤੇ 4 ਕੇਸ ਚਿਕਨਗੁਨੀਆਂ ਦੇ ਰਿਪੋਰਟ ਹੋਏ ਹਨ।
Ad Position 22
No active advertisement
ਪਿਛਲੀ ਖ਼ਬਰ ਐਸ. ਪੀ. ਐਨ. ਕਾਲਜ ਮੁਕੇਰੀਆਂ ਵਿਚ ਟੀ. ਬੀ. ਤੇ ਐਚ. ਆਈ. ਵੀ. ਬਾਰੇ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਬਲਾਕ ਤਲਵਾੜਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਸਮਾਗਮ
Ad Position 24