09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕੁੱਲ ਹਿੰਦ ਕਿਸਾਨ ਸਭਾ ਵਲੋਂ ਪੁਲਿਸ ਚੌਕੀ ਭੰਗਾਲਾ ਅੱਗੇ ਧਰਨਾ

ਭੰਗਾਲਾ, 9 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਕਸਬਾ ਭੰਗਾਲਾ ਵਿਖੇ ਪੁਲਿਸ ਚੌਕੀ ਦੇ ਸਾਹਮਣੇ ਕੁਲ ਹਿੰਦ ਕਿਸਾਨ ਸਭਾ ਦੇ ਆਗੂਆਂ ਵਲੋਂ ਧਰਨਾ ਲਗਾਇਆ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਅਸ਼ੋਕ ਮਹਾਜਨ ਨੇ ਦੱਸਿਆ ਕਿ ਪੁਲਿਸ ਚੌਕੀ ਭੰਗਾਲਾ ਦੀ ਮਾੜੀ ਕਾਰਗੁਜ਼ਾਰੀ ਕਾਰਨ ਅੱਜ ਪੁਲਿਸ ਚੌਕੀ ਭੰਗਾਲਾ ਦੇ ਅੱਗੇ ਇਕ ਦਿਨ ਦਾ ਰੋਸ ਧਰਨਾ ਲਗਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 10-10-2026
ਭੰਗਾਲਾ, 9 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਕਸਬਾ ਭੰਗਾਲਾ ਵਿਖੇ ਪੁਲਿਸ ਚੌਕੀ ਦੇ ਸਾਹਮਣੇ ਕੁਲ ਹਿੰਦ ਕਿਸਾਨ ਸਭਾ ਦੇ ਆਗੂਆਂ ਵਲੋਂ ਧਰਨਾ ਲਗਾਇਆ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਅਸ਼ੋਕ ਮਹਾਜਨ ਨੇ ਦੱਸਿਆ ਕਿ ਪੁਲਿਸ ਚੌਕੀ ਭੰਗਾਲਾ ਦੀ ਮਾੜੀ ਕਾਰਗੁਜ਼ਾਰੀ ਕਾਰਨ ਅੱਜ ਪੁਲਿਸ ਚੌਕੀ ਭੰਗਾਲਾ ਦੇ ਅੱਗੇ ਇਕ ਦਿਨ ਦਾ ਰੋਸ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਸੀਂ ਕਈ ਵਾਰ ਲੋਕਾਂ ਦੀਆਂ ਮੁਸ਼ਕਿਲਾਂ ਲੈ ਕੇ ਪੁਲਿਸ ਚੌਕੀ ਭੰਗਾਲਾ ਦੇ ਮੁਲਾਜ਼ਮਾਂ ਕੋਲ ਗਏ ਹਾਂ ਇਹ ਅਕਸਰ ਸਾਨੂੰ ਟਾਲ ਮਟੋਲ ਕਰ ਕਰਕੇ ਭੇਜ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਗਰੀਬ ਨੂੰ ਇਨਸਾਫ ਨਹੀਂ ਦਿੰਦੇ ਅਕਸਰ ਲੋਕਾਂ ਨੂੰ ਖੱਜਲ-ਖ਼ੁਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਮਦਦ ਲਈ ਅੱਗੇ ਨਹੀਂ ਆਉਂਦੀ ਤਾਂ ਸਾਡਾ ਰੋਸ ਪ੍ਰਦਰਸ਼ਨ ਲੰਬੇ ਸਮੇਂ ਲਈ ਚਲੇਗਾ, ਜਿਸ ਦੀ ਜਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਤੇ ਹੋਰ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਇਸ ਮੌਕੇ ਐਸ . ਐਚ. ਓ. ਮੁਕੇਰੀਆਂ ਪ੍ਰਿੰਸਪਾਲ ਸਿੰਘ ਨੇ ਰੋਸ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਗੱਲ ਮੰਨੀਆ ਜਾਣਗੀਆਂ ਅਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਡੇਰਾ ਦੁੱਧਾਧਾਰੀ ’ਚ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਸਰਕਾਰੀ ਸਕੂਲ ਡੱਫਰ ਵਿਖੇ ਮੈਗਾ ਪੀ. ਟੀ. ਐਮ.
Ad Position 24