ਸਤੌਜ ਰੈਲੀ ’ਚ ਪੈਨਸ਼ਨਰ ਤੇ ਮੁਲਾਜ਼ਮ ਮੰਗਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਨਗੇ-ਗੁਰਾਇਆ, ਅਰੋੜਾ
ਟਾਂਡਾ ਉੜਮੁੜ, 9 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਟਾਂਡਾ ਨਾਲ ਸੰਬੰਧਿਤ ਪੈਨਸ਼ਨਰ ਐਤਕੀਂ 10 ਅਕਤੂਬਰ ਨੂੰ ਮਹੀਨਾਵਾਰ ਮੀਟਿੰਗ ਕਰਨ ਦੀ ਬਜਾਏ ਅੱਜ ਮੁੱਖ ਮੰਤਰੀ ਪੰਜਾਬ ਦੇ ਜੱਦੀ ਪਿੰਡ ਸਤੌਜ (ਸੰਗਰੂਰ) ਵਿਖੇ ਪੰਜਾਬ ਭਰ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਵਿਚ ਸ਼ਾਮਿਲ ਹੋਣ ਲਈ ਜਾਣਗੇ। ਇਸ ਸੰਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਅਜੀਤ ਸਿੰਘ ਗੁਰਾਇਆ ਤੇ ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਨੇ ਦੱਸਿਆ ਕਿ ਸੂਬਾ ਪੱਧਰੀ ਰੋਸ ਰੈਲੀ ਵਿਚ ਟਾਂਡਾ ਤਹਿਸੀਲ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰ ਜਾਣਗੇ।
ਟਾਂਡਾ ਉੜਮੁੜ, 9 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਟਾਂਡਾ ਨਾਲ ਸੰਬੰਧਿਤ ਪੈਨਸ਼ਨਰ ਐਤਕੀਂ 10 ਅਕਤੂਬਰ ਨੂੰ ਮਹੀਨਾਵਾਰ ਮੀਟਿੰਗ ਕਰਨ ਦੀ ਬਜਾਏ ਅੱਜ ਮੁੱਖ ਮੰਤਰੀ ਪੰਜਾਬ ਦੇ ਜੱਦੀ ਪਿੰਡ ਸਤੌਜ (ਸੰਗਰੂਰ) ਵਿਖੇ ਪੰਜਾਬ ਭਰ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਵਿਚ ਸ਼ਾਮਿਲ ਹੋਣ ਲਈ ਜਾਣਗੇ। ਇਸ ਸੰਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਅਜੀਤ ਸਿੰਘ ਗੁਰਾਇਆ ਤੇ ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਨੇ ਦੱਸਿਆ ਕਿ ਸੂਬਾ ਪੱਧਰੀ ਰੋਸ ਰੈਲੀ ਵਿਚ ਟਾਂਡਾ ਤਹਿਸੀਲ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰ ਜਾਣਗੇ। ਉਨ੍ਹਾਂ ਕਿਹਾ ਕਿ ਇਹ ਰੈਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਸਰਕਾਰ ਦਾ ਧਿਆਨ ਖਿੱਚਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਆਪਣੀ ਸਾਰੀ ਜ਼ਿੰਦਗੀ ਸਰਕਾਰੀ ਸੇਵਾ ਵਿਚ ਲਗਾਈ ਹੈ ਪਰ ਸਰਕਾਰ ਵਲੋਂ ਲਗਾਤਾਰ ਅਣਦੇਖੀ ਵਾਲਾ ਰਵੱਈਆ ਅਪਣਾਏ ਜਾਣ ਕਾਰਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਰੋਸ ਵਧਦਾ ਜਾ ਰਿਹਾ ਹੈ।