ਸੁਰਜੀਤ ਸਿੰਘ ਕੈਰੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਵਾਈਸ ਪ੍ਰਧਾਨ ਨਿਯੁਕਤ
ਦਸੂਹਾ, 9 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੁਰਜੀਤ ਸਿੰਘ ਕੈਰੇ ਨੂੰ ਪਾਰਟੀ ਦਾ ਕੌਮੀ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਪਾਰਟੀ ਵਿਚ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।
ਦਸੂਹਾ, 9 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੁਰਜੀਤ ਸਿੰਘ ਕੈਰੇ ਨੂੰ ਪਾਰਟੀ ਦਾ ਕੌਮੀ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਨੂੰ ਪਾਰਟੀ ਵਿਚ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸੁਰਜੀਤ ਸਿੰਘ ਕੈਰੇ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਸੁਰਜੀਤ ਸਿੰਘ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਦੇ ਅਹੁਦੇ ’ਤੇ ਸੇਵਾਵਾਂ ਨਿਭਾ ਰਹੇ ਸਨ। ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਤੇ ਸਰਗਰਮ ਭੂਮਿਕਾ ਨੂੰ ਦੇਖਦਿਆਂ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਇਹ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਸੁਰਜੀਤ ਸਿੰਘ ਕੈਰੇ ਨੇ ਇਸ ਨਿਯੁਕਤੀ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤਾ ਗਿਆ ਇਹ ਮਾਣ ਉਨ੍ਹਾਂ ਲਈ ਪ੍ਰੇਰਨਾ ਦਾ ਸਰੋਤ ਹੈ ਤੇ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।