10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਭੇਦਭਰੀ ਹਾਲਤ ’ ਚ ਲਾਪਤਾ ਹੋਏ ਨੌਜਵਾਨ ਦੀ ਖ਼ੂਨ ਨਾਲ ਲੱਥਪੱਥ ਲਾਸ਼ ਮਿਲੀ , ਮਾਮਲਾ ਦਰਜ

ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)-ਪਿੰਡ ਬਜਵਾੜਾ ਤੋਂ ਭੇਦਭਰੀ ਹਾਲਤ ’ਚ ਲਾਪਤਾ ਹੋਏ ਨੌਜਵਾਨ ਦੀ ਖ਼ੂਨ ਨਾਲ ਲੱਥਪੱਥ ਲਾਸ਼ ਮਿਲਣ ਵਾਲੇ ਮਾਮਲੇ ’ਚ ਥਾਣਾ ਸਦਰ ਪੁਲਿਸ ਨੇ ਪੀੜਤ ਭਰਾ ਦੀ ਸ਼ਿਕਾਇਤ ’ਤੇ ਹੱਤਿਆ ਕਰਕੇ ਲਾਸ਼ ਨੂੰ ਖ਼ੁਰਦ ਬੁਰਦ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ, ਹਾਲਾਂਕਿ ਪੁਲਿਸ ਨੇ ਕਿਸੇ ਵੀ ਦੋਸ਼ੀ ਨੂੰ ਨਾਮਜ਼ਦ ਨਹੀਂ ਕੀਤਾ ਹੈ। ਜਾਣਕਾਰੀ ਅਨੁਸਾਰ ਕੁਲਦੀਪ ਕੁਮਾਰ ਉਰਫ਼ ਵਿਕੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਭਰਾ ਜਤਿੰਦਰ ਕੁਮਾਰ ਇਕ ਨਿੱਜੀ ਕੰਪਨੀ ’ਚ ਡਰਾਈਵਰ ਵਜੋਂ ਕੰਮ ਕਰਦਾ ਸੀ।

Ad Position 21
No active advertisement
ਅਜੀਤ ਡੈਸਕ 11-10-2026
ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)-ਪਿੰਡ ਬਜਵਾੜਾ ਤੋਂ ਭੇਦਭਰੀ ਹਾਲਤ ’ਚ ਲਾਪਤਾ ਹੋਏ ਨੌਜਵਾਨ ਦੀ ਖ਼ੂਨ ਨਾਲ ਲੱਥਪੱਥ ਲਾਸ਼ ਮਿਲਣ ਵਾਲੇ ਮਾਮਲੇ ’ਚ ਥਾਣਾ ਸਦਰ ਪੁਲਿਸ ਨੇ ਪੀੜਤ ਭਰਾ ਦੀ ਸ਼ਿਕਾਇਤ ’ਤੇ ਹੱਤਿਆ ਕਰਕੇ ਲਾਸ਼ ਨੂੰ ਖ਼ੁਰਦ ਬੁਰਦ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ, ਹਾਲਾਂਕਿ ਪੁਲਿਸ ਨੇ ਕਿਸੇ ਵੀ ਦੋਸ਼ੀ ਨੂੰ ਨਾਮਜ਼ਦ ਨਹੀਂ ਕੀਤਾ ਹੈ। ਜਾਣਕਾਰੀ ਅਨੁਸਾਰ ਕੁਲਦੀਪ ਕੁਮਾਰ ਉਰਫ਼ ਵਿਕੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਭਰਾ ਜਤਿੰਦਰ ਕੁਮਾਰ ਇਕ ਨਿੱਜੀ ਕੰਪਨੀ ’ਚ ਡਰਾਈਵਰ ਵਜੋਂ ਕੰਮ ਕਰਦਾ ਸੀ। ਉਸ ਨੇ ਦੱਸਿਆ ਕਿ 8 ਅਕਤੂਬਰ ਨੂੰ ਉਸ ਦਾ ਭਰਾ ਸਵੇਰੇ ਬੁਰਸ਼ ਕਰਦਾ ਹੋਇਆ ਘਰ ਤੋਂ ਨਿਕਲਿਆ ਪਰ ਵਾਪਸ ਨਹੀਂ ਆਇਆ। ਉਸ ਅਨੁਸਾਰ ਜਦੋਂ ਕਾਫ਼ੀ ਸਮੇਂ ਤੱਕ ਜਤਿੰਦਰ ਘਰ ਨਹੀਂ ਆਇਆ ਤਾਂ ਉਸ ਦੀ ਭਾਲ ਦੌਰਾਨ ਦੇਰ ਸ਼ਾਮ ਉਸ ਦੀ ਖ਼ੂਨ ਨਾਲ ਲੱਥ ਪੱਥ ਲਾਸ਼ ਖੇਤਾਂ ’ਚ ਮਿਲੀ। ਉਸ ਨੇ ਸ਼ੱਕ ਜ਼ਾਹਿਰ ਕੀਤਾ ਕਿ ਉਸਦੇ ਭਰਾ ਦੀ ਕਥਿਤ ਤੌਰ ’ਤੇ ਹੱਤਿਆ ਕੀਤੀ ਗਈ ਹੈ। ਪੁਲਿਸ ਨੇ ਇਸ ਸੰਬੰਧੀ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਰੇਤ ਨਾਲ ਭਰੇ ਟਰੱਕ ਹੇਠਾਂ ਆਉਣ ਨਾਲ ਔਰਤ ਦੀ ਮੌਤ ਅਗਲੀ ਖ਼ਬਰ ਰੇਲਵੇ ਵਿਭਾਗ ਦੇ ਸੇਵਾ­ਮੁਕਤ ਅਧਿਕਾਰੀ ਬੰਤ ਸਿੰਘ ਕੈੜੇ ਦਾ ਭੋਗ ਅੰਬਾਲਾ ਕੈਂਟ ਵਿਖੇ ਅੱਜ
Ad Position 24