ਜਿੰਪਾ ਤੇ ਡੀ. ਸੀ. ਵਲੋਂ ਦੁਸਹਿਰੇ ਦੀਆਂ ਤਿਆਰੀਆਂ ਸੰਬੰਧੀ ਕਮੇਟੀ ਦੇ ਅਹੁਦੇਦਾਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ
ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਦਸਹਿਰਾ ਗਰਾਊਂਡ ‘ਚ ਸ੍ਰੀ ਰਾਮ ਲੀਲਾ ਕਮੇਟੀ ਵਲੋਂ ਕਰਵਾਏ ਜਾਣ ਵਾਲੇ ਦੁਸਹਿਰਾ ਉਤਸਵ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿਚ ਦੁਸਹਿਰਾ ਗਰਾਊਂਡ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦੁਸਹਿਰਾ ਉਤਸਵ ਨੂੰ ਸੁਚਾਰੂ, ਸੁਰੱਖਿਅਤ ਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਮ
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੇਅਰ ਪ੍ਰਵੀਨ ਸੈਣੀ, ਸਹਾਇਕ ਕਮਿਸ਼ਨਰ (ਜ) ਡਾ. ਸੁਮਿਤ ਮੁੱਧ, ਗੋਪੀ ਚੰਦ ਕਪੂਰ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ
11-10-2026
ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਦਸਹਿਰਾ ਗਰਾਊਂਡ ‘ਚ ਸ੍ਰੀ ਰਾਮ ਲੀਲਾ ਕਮੇਟੀ ਵਲੋਂ ਕਰਵਾਏ ਜਾਣ ਵਾਲੇ ਦੁਸਹਿਰਾ ਉਤਸਵ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿਚ ਦੁਸਹਿਰਾ ਗਰਾਊਂਡ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਦੁਸਹਿਰਾ ਉਤਸਵ ਨੂੰ ਸੁਚਾਰੂ, ਸੁਰੱਖਿਅਤ ਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸ੍ਰੀ ਰਾਮ-ਲੀਲਾ ਕਮੇਟੀ ਦੇ ਅਹੁਦੇਦਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਦੁਸਹਿਰਾ ਲੋਕਾਂ ਦੀ ਧਾਰਮਿਕ ਆਸਥਾ ਅਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੁੜਿਆ ਇਕ ਮਹੱਤਵਪੂਰਨ ਤਿਉਹਾਰ ਹੈ। ਹੁਸ਼ਿਆਰਪੁਰ ਦੇ ਦੁਸਹਿਰੇ ਦੀ ਆਪਣੀ ਵਿਸ਼ੇਸ਼ ਪਛਾਣ ਹੈ ਅਤੇ ਇਹ ਕੁਲੂ ਦੇ ਦੁਸਹਿਰੇ ਤੋਂ ਬਾਅਦ ਵੱਡੇ ਪੱਧਰ ‘ਤੇ ਮਨਾਏ ਜਾਣ ਵਾਲੇ ਉਤਸਵਾਂ ਵਿਚ ਸ਼ਾਮਿਲ ਹੈ। ਵਿਧਾਇਕ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੁਸਹਿਰਾ ਉਤਸਵ ਦੇ ਸਫਲ ਆਯੋਜਨ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਦੁਸਹਿਰਾ ਉਤਸਵ ਦੌਰਾਨ ਲੋਕਾਂ ਦੀ ਸੁਰੱਖਿਆ ਤੇ ਸਹੂਲਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਹੈ। ਉਨ੍ਹਾਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਾਲੀ ਥਾਂ ‘ਤੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਦੇ ਨਿਯੰਤਰਣ, ਭੀੜ ਪ੍ਰਬੰਧਨ ਤੇ ਹੋਰ ਲੋੜੀਂਦੇ ਇੰਤਜ਼ਾਮਾਂ ਲਈ ਢੁਕਵੀਂ ਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸੰਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸਮਾਗਮ ਤੋਂ ਪਹਿਲਾਂ ਪ੍ਰਬੰਧਾਂ ਦੀ ਸਮੀਖਿਆ ਯਕੀਨੀ ਬਣਾਉਣ। ਮੀਟਿੰਗ ਵਿਚ ਮੇਅਰ ਪ੍ਰਵੀਨ ਸੈਣੀ, ਸਹਾਇਕ ਕਮਿਸ਼ਨਰ (ਜ) ਡਾ. ਸੁਮਿਤ ਮੁੱਧ, ਸ੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ ਸਮੇਤ ਕਮੇਟੀ ਦੇ ਹੋਰ ਅਹੁਦੇਦਾਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।