ਸੈਲਾ ਖ਼ੁਰਦ ’ਚ ਕਾਂਗਰਸ ਪਾਰਟੀ ਵਲੋਂ ਸਮੱਸਿਆਵਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
ਸੈਲਾ ਖ਼ੁਰਦ, 10 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਕੁਆਂਟਮ ਪੇਪਰ ਮਿਲ ਦੇ ਪ੍ਰਦੂਸ਼ਣ, ਸੜਕਾਂ ਦੀ ਮੰਦੀ ਹਾਲਤ, ਲਾਅ ਐਂਡ ਆਰਡਰ ਦੀ ਵਿਗੜਦੀ ਹਾਲਤ, ਨਾਜਾਇਜ਼ ਮਾਈਨਿੰਗ ਤੇ ਵੋਟ ਚੋਰੀ ਦੇ ਮੁੱਦਿਆਂ ਨੂੰ ਲੈ ਕੇ ਅੱਡਾ ਸੈਲਾ ਖ਼ੁਰਦ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਤੇ ਟਰੈਫ਼ਿਕ ਜਾਮ ਕੀਤਾ। ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਨੇ ਕਿਹਾ ਕਿ ਕੁਆਂਟਮ ਪੇਪਰ ਮਿਲ ਦੇ ਪ੍ਰਦੂਸ਼ਣ ਤੋਂ ਸੈਲਾ ਕਸਬੇ ਦੇ ਆਲੇ ਦੁਆਲੇ ਦੇ ਸਾਰੇ ਪਿੰਡਾਂ ਦੇ ਲੋਕ ਪ੍ਰੇਸ਼ਾਨ ਹਨ।
ਚ
ਚੱਕਾ ਜਾਮ ਕਰਕੇ ਐਡਵੋਕੇਟ ਪੰਕਜ ਕ੍ਰਿਪਾਲ ਦੀ ਅਗਵਾਈ ’ਚ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸ ਵਰਕਰ।
11-10-2026
ਸੈਲਾ ਖ਼ੁਰਦ, 10 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਪੰਕਜ ਕ੍ਰਿਪਾਲ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਕੁਆਂਟਮ ਪੇਪਰ ਮਿਲ ਦੇ ਪ੍ਰਦੂਸ਼ਣ, ਸੜਕਾਂ ਦੀ ਮੰਦੀ ਹਾਲਤ, ਲਾਅ ਐਂਡ ਆਰਡਰ ਦੀ ਵਿਗੜਦੀ ਹਾਲਤ, ਨਾਜਾਇਜ਼ ਮਾਈਨਿੰਗ ਤੇ ਵੋਟ ਚੋਰੀ ਦੇ ਮੁੱਦਿਆਂ ਨੂੰ ਲੈ ਕੇ ਅੱਡਾ ਸੈਲਾ ਖ਼ੁਰਦ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਤੇ ਟਰੈਫ਼ਿਕ ਜਾਮ ਕੀਤਾ। ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਨੇ ਕਿਹਾ ਕਿ ਕੁਆਂਟਮ ਪੇਪਰ ਮਿਲ ਦੇ ਪ੍ਰਦੂਸ਼ਣ ਤੋਂ ਸੈਲਾ ਕਸਬੇ ਦੇ ਆਲੇ ਦੁਆਲੇ ਦੇ ਸਾਰੇ ਪਿੰਡਾਂ ਦੇ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸੈਲਾ ਖ਼ੁਰਦ ਤੋਂ ਦਦਿਆਲ ਜਾਣ ਵਾਲੀ ਸੜਕ ਬਦਤਰ ਹਾਲਤ ਵਿਚ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ, ਗੈਂਗਸਟਰਵਾਦ, ਨਸ਼ਾ, ਗੁੰਡਾਗਰਦੀ ਚਰਮ ਸੀਮਾ ‘ਤੇ ਹੈ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਪ੍ਰਣਵ ਕ੍ਰਿਪਾਲ ਤੇ ਕਾਂਗਰਸ ਐਸ.ਸੀ. ਡਿਪਾਰਟਮੈਂਟ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਬਲਵਿੰਦਰ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸਾਹ ਅਤੇ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਮਿਲ ਕੇ ਵੋਟ ਚੋਰੀ ਰਾਹੀਂ ਲੋਕਤੰਤਰ ਦਾ ਕਤਲ ਕਰਨਾ ਚਾਹੁੰਦੇ ਹਨ। ਇਸ ਮੌਕੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਮੀਤ ਪ੍ਰਧਾਨ ਰੋਹਿਤ ਪੋਸੀ, ਬਲਾਕ ਕਾਂਗਰਸ ਐਸ.ਸੀ. ਡਿਪਾਰਟਮੈਂਟ ਮਾਹਿਲਪੁਰ ਦੇ ਪ੍ਰਧਾਨ ਡਾ: ਰਾਜ ਕੁਮਾਰ ਅਤੇ ਕਾਂਗਰਸ ਐਸ ਸੀ ਡਿਪਾਰਟਮੈਂਟ ਹੁਸ਼ਿਆਰਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਦੇਵ ਰਾਜ ਸਰਪੰਚ ਨੇ ਕਿਹਾ ਕਿ ਕਾਂਗਰਸੀ ਵਰਕਰ ਭਗਵੰਤ ਮਾਨ ਸਰਕਾਰ ਦਾ ਤਖ਼ਤਾ ਪਲਟਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਪ੍ਰਕਾਸ਼ ਸਿੰਘ ਲੰਬੜਦਾਰ, ਰਕੇਸ਼ ਬੱਬੂ, ਸ਼ਗੁਨ ਕੁਮਾਰ, ਪ੍ਰਦੀਪ ਸਿੰਘ, ਮਨਪ੍ਰੀਤ ਸਿੰਘ, ਜੋਗਾ ਸਿੰਘ, ਸਾਹਿਲ ਕੁਮਾਰ, ਰੌਬਿਨ ਕੁਮਾਰ, ਸੁਖ ਰਾਮ ਆਦਿ ਹਾਜ਼ਰ ਹੋਏ।