ਬਾਬਾ ਮੰਝ ਕਾਨਵੈਂਟ ਸਕੂਲ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਅੰਤਰ-ਹਾਊਸ ਲੇਖ ਲਿਖਣ ਮੁਕਾਬਲਾ ਕਰਵਾਇਆ
ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਮੇਜਰ ਤਰਲੋਚਨ ਸਿੰਘ ਹੈਲਥ ਐਂਡ ਵੈਲਨੈੱਸ ਕਲੱਬ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੰਤਰ-ਹਾਊਸ ਲੇਖ ਲਿਖਣ ਮੁਕਾਬਲਾ ਕਰਵਾਇਆ।
ਬ
ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਕਰਵਾਏ ਅੰਤਰ-ਹਾਊਸ ਲੇਖ ਲਿਖਣ ਮੁਕਾਬਲੇ ’ਚ ਹਿੱਸਾ ਲੈਂਦੇ ਹੋਏ ਵਿਦਿਆਰਥੀ।
11-10-2026
ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਮੇਜਰ ਤਰਲੋਚਨ ਸਿੰਘ ਹੈਲਥ ਐਂਡ ਵੈਲਨੈੱਸ ਕਲੱਬ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੰਤਰ-ਹਾਊਸ ਲੇਖ ਲਿਖਣ ਮੁਕਾਬਲਾ ਕਰਵਾਇਆ। ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿਚ ਭਾਵਨਾਤਮਕ ਤੰਦਰੁਸਤੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਨੂੰ ਲੇਖਾਂ ਰਾਹੀਂ ਪ੍ਰਭਾਵਸ਼ਾਲੀ ਤੇ ਰਚਨਾਤਮਿਕ ਢੰਗ ਨਾਲ ਪੇਸ਼ ਕੀਤਾ। ਇਸ ਉਪਰਾਲੇ ਨੇ ਵਿਦਿਆਰਥੀਆਂ ਨੂੰ ਇਹ ਸਮਝਣ ਦਾ ਮੌਕਾ ਦਿੱਤਾ ਕਿ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਵੀ ਬਹੁਤ ਜ਼ਰੂਰੀ ਹੈ। ਮੁਕਾਬਲੇ ਦਾ ਆਯੋਜਨ ਹੈਲਥ ਐਂਡ ਵੈਲਨੈੱਸ ਕਲੱਬ ਦੀਆਂ ਮੈਂਬਰਾਂ ਬਬੀਤਾ ਮਿਨਹਾਸ ਤੇ ਕੋਨਿਕਾ ਵਲੋਂ ਕੀਤਾ। ਮੁਕਾਬਲੇ ਵਿਚ ਵਿਦਿਆਰਥੀਆਂ ਦੀ ਰਚਨਾਤਮਿਕਤਾ, ਵਿਚਾਰਾਂ ਦੀ ਸਪੱਸ਼ਟਤਾ ਤੇ ਵਿਸ਼ੇ ਪ੍ਰਤੀ ਸਮਝ ਦੇਖਣਯੋਗ ਰਹੀ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਸੱਤਵੀਂ ‘ਏ’ ਜਮਾਤ ਦੀ ਵਿਦਿਆਰਥਣ ਗੁਰਸੀਰਤ ਕੌਰ ਜੁਝਾਰ ਹਾਊਸ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਅੱਠਵੀਂ ਏ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਅਜੀਤ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਹਾਊਸ ਦਾ ਮਾਣ ਵਧਾਇਆ। ਜੇਤੂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਵਾਈਸ ਪ੍ਰਿੰਸੀਪਲ ਜਗਮੀਤ ਕੌਰ, ਸੀਨੀਅਰ ਕੋਆਰਡੀਨੇਟਰ ਪੂਨਮ ਜਸਵਾਲ, ਓਪ੍ਰੇਸ਼ਨਲ ਮੈਨੇਜਰ ਪਰਮਿੰਦਰ ਸਿੰਘ, ਰਣਵੀਰ ਸਿੰਘ, ਸਿਮਰਨਜੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਨਾ ਸਿਰਫ਼ ਲਿਖਣ ਦੀ ਕਲਾ ਤੇ ਵਿਚਾਰ ਪ੍ਰਗਟਾਉਣ ਦੀ ਯੋਗਤਾ ਨੂੰ ਨਿਖਾਰਦੀਆਂ ਹਨ, ਸਗੋਂ ਉਨ੍ਹਾਂ ਨੂੰ ਮਾਨਸਿਕ ਸਿਹਤ ਪ੍ਰਤੀ ਸੰਵੇਦਨਸ਼ੀਲ ਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰਦੀਆਂ ਹਨ।