ਸੀ . ਟੀ . ਯੂ . ਪੰਜਾਬ ਦੀ ਕਨਵੈਨਸ਼ਨ 15 ਨੂੰ ਜਲੰਧਰ ’ ਚ
ਹੁਸ਼ਿਆਰਪੁਰ, 10 ਅਕਤੂਬਰ (ਹਰਪ੍ਰੀਤ ਕੌਰ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਯੁਨਿਟ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਕਾਮਰੇਡ ਗੰਗਾ ਪ੍ਰਸਾਦ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਹੋਈ। ਮੀਟਿੰਗ ਵਿਚ ਸੀ.
ਹੁਸ਼ਿਆਰਪੁਰ, 10 ਅਕਤੂਬਰ (ਹਰਪ੍ਰੀਤ ਕੌਰ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਯੁਨਿਟ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਕਾਮਰੇਡ ਗੰਗਾ ਪ੍ਰਸਾਦ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਹੋਈ। ਮੀਟਿੰਗ ਵਿਚ ਸੀ. ਟੀ. ਯੂ. ਦੇ ਸੂਬਾ ਪ੍ਰਧਾਨ ਕਾਮਰੇਡ ਜਗਦੀਸ਼ ਚੰਦਰ ਤੇ ਸੂਬਾ ਜਨਰਲ ਸਕੱਤਰ ਕਾਮਰੇਡ ਹਰਿੰਦਰ ਸਿੰਘ ਰੰਧਾਵਾ ਜਨਰਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਦੱਸਿਆ ਕਿ ਇਕ ਪਾਸੇ ਮੋਦੀ ਸਰਕਾਰ ਨੇ ਸਾਰੇ ਕਿਰਤ ਕਾਨੂੰਨ ਖ਼ਤਮ ਕਰਕੇ ਕਾਰਪੋਰੇਟ ਪੱਖੀ ਚਾਰ ਲੇਬਰ ਕੋਡ ’ਚ ਤਬਦੀਲ ਕਰਕੇ ਮਜ਼ਦੂਰ ਜਮਾਤ ਨੂੰ ਗੁਲਾਮ ਬਣਾਉਣ ਦਾ ਯਤਨ ਕੀਤਾ, ਉਥੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਮਜ਼ਦੂਰਾਂ ਨਾਲ ਧ੍ਰੋਹ ਕਰ ਰਹੀ ਹੈ। ਚੋਣਾਂ ਸਮੇਂ ਮਾਨ ਸਰਕਾਰ ਨੇ 8 ਘੰਟੇ ਦਿਹਾੜੀ ਦੀ ਬਜਾਏ 12 ਘੰਟੇ ਕੰਮ ਲੈਣ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਮਜ਼ਦੂਰ ਵਿਰੋਧੀ ਹੋਣਾ ਸਾਬਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਜ਼ਦੂਰਾਂ ਤੇ ਹੋਰ ਕਿਰਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੇ ਮਨਰੇਗਾ ਕਾਨੂੰਨ ਮੁੜ ਬਹਾਲ ਕਰਵਾਉਣ ਲਈ 15 ਨਵੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕਨਵੈਨਸ਼ਨ ਕੀਤੀ ਜਾ ਰਹੀ ਹੈ। ਕਾਮਰੇਡ ਗੰਗਾ ਪ੍ਰਸ਼ਾਦ ਨੇ ਹੁਸ਼ਿਆਰਪੁਰ ਤੋਂ ਇਸ ਕਨਵੈਨਸ਼ਨ ’ਚ ਵੱਡੀ ਗਿਣਤੀ ’ਚ ਮਜ਼ਦੂਰਾਂ ਨੂੰ ਸ਼ਾਮਲ ਕਰਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸੁਖਦੇਵ ਰਾਜ ਮਿਆਣੀ, ਉਮੇਸ਼ ਕੁਮਾਰ, ਦਿਨੇਸ਼, ਰਮੇਸ਼ ਕੁਮਾਰ ਦਸੂਹਾ, ਰੋਹਿਤ ਕੁਮਾਰ, ਅਸ਼ੋਕ ਕੁਮਾਰ ਆਦਿ ਹਾਜ਼ਿਰ ਸਨ।