11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਦਿਆਰਥੀਆਂ ਨੇ ਅਪਾਹਜ ਆਸ਼ਰਮ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ

ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਮੌਕੇ ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀਆਂ ਨੇ ਅਪਾਹਜ ਆਸ਼ਰਮ ਦਾ ਦੌਰਾ ਕੀਤਾ ਅਤੇ ਉਥੇ ਰਹਿਣ ਵਾਲੇ ਬਜ਼ੁਰਗਾਂ, ਦਿਵਿਆਂਗਜਨਾਂ, ਬਿਮਾਰ ਵਿਅਕਤੀਆਂ ਤੇ ਲੋੜਵੰਦ ਲੋਕਾਂ ਨਾਲ ਪਿਆਰ, ਦੇਖਭਾਲ ਅਤੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਵਿਦਿਆਰਥੀਆਂ ਨੇ ਆਸ਼ਰਮ ਦੇ ਵਸਨੀਕਾਂ ਨੂੰ ਕੰਬਲ, ਕੱਪੜੇ ਤੇ ਫਲ ਵੰਡੇ।

Ad Position 21
No active advertisement
ਅਜੀਤ ਡੈਸਕ 11-10-2026
ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਮੌਕੇ ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀਆਂ ਨੇ ਅਪਾਹਜ ਆਸ਼ਰਮ ਦਾ ਦੌਰਾ ਕੀਤਾ ਅਤੇ ਉਥੇ ਰਹਿਣ ਵਾਲੇ ਬਜ਼ੁਰਗਾਂ, ਦਿਵਿਆਂਗਜਨਾਂ, ਬਿਮਾਰ ਵਿਅਕਤੀਆਂ ਤੇ ਲੋੜਵੰਦ ਲੋਕਾਂ ਨਾਲ ਪਿਆਰ, ਦੇਖਭਾਲ ਅਤੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਵਿਦਿਆਰਥੀਆਂ ਨੇ ਆਸ਼ਰਮ ਦੇ ਵਸਨੀਕਾਂ ਨੂੰ ਕੰਬਲ, ਕੱਪੜੇ ਤੇ ਫਲ ਵੰਡੇ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਹਮਦਰਦੀ, ਦਿਆਲਤਾ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਸੀ, ਤਾਂ ਜੋ ਉਹ ਦੂਜਿਆਂ ਦੀ ਦੇਖਭਾਲ ਕਰਨ ਅਤੇ ਸਮਾਜ ਪ੍ਰਤੀ ਸਕਾਰਾਤਮਿਕ ਯੋਗਦਾਨ ਪਾਉਣ ਦੇ ਮਹੱਤਵ ਨੂੰ ਸਮਝ ਸਕਣ। ਇਸ ਦੌਰੇ ਨੇ ਵਿਦਿਆਰਥੀਆਂ ਨੂੰ ਲੋੜਵੰਦ ਲੋਕਾਂ ਨਾਲ ਜੁੜਨ ਅਤੇ ਸੇਵਾ ਰਾਹੀਂ ਮਾਨਵਤਾ ਦੇ ਅਸਲ ਮਹੱਤਵ ਨੂੰ ਸਮਝਣ ਦਾ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਚੇਅਰਪਰਸਨ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਨੂੰ ਪ੍ਰੇਰਨਾਦਾਇਕ ਸੰਦੇਸ਼ ਦਿੰਦਿਆਂ ਕਿਹਾ ਕਿ ਸਿੱਖਿਆ ਸਿਰਫ਼ ਅਕਾਦਮਿਕ ਪ੍ਰਾਪਤੀਆਂ ਤੱਕ ਸੀਮਿਤ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਇੱਕ ਸੰਵੇਦਨਸ਼ੀਲ, ਦਿਆਲੂ ਤੇ ਜ਼ਿੰਮੇਵਾਰ ਸ਼ਖ਼ਸੀਅਤ ਦਾ ਨਿਰਮਾਣ ਕਰਨਾ ਵੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਸਿਵਲ ਹਸਪਤਾਲ ਮਾਹਿਲਪੁਰ ’ ਚ ਮੁਫ਼ਤ ਕੈਂਸਰ ਜਾਂਚ ਕੈਂਪ ਭਲਕੇ
Ad Position 24