11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗੁਰਦੁਆਰਾ ਰਾਮਪੁਰ ਖੇੜਾ ’ਚ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 10 ਅਕਤੂਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਸੁਚੱਜੀ ਅਗਵਾਈ ਹੇਠ ਚੱਲ ਰਹੇ 8 ਦਿਨਾ ਸਮਾਗਮ ਦੌਰਾਨ ਛੋਟੇ ਬਚਿਆਂ ਨੂੰ ਸਿੱਖ ਵਿਰਸੇ ਤੇ ਗੁਰਬਾਣੀ ਨਾਲ ਜੋੜਨ ਲਈ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਭਾਈ ਹਰਿੰਦਰ ਸਿੰਘ, ਭਾਈ ਹਰਜੋਤ ਸਿੰਘ, ਭਾਈ ਰਾਜਵੀਰ ਸਿੰਘ ਤੇ ਭਾਈ ਹਰਪਾਲ ਸਿੰਘ ਚੱਗਰ ਆਦਿ ਨੇ ਜੱਜਮੈਂਟ ਦੀ ਭੂਮਿਕਾ ਸੁਚੱਜੇ ਢੰਗ ਨਾਲ ਨਿਭਾਈ।

Ad Position 21
No active advertisement
ਅਜੀਤ ਡੈਸਕ 11-10-2026
ਗੜ੍ਹਦੀਵਾਲਾ, 10 ਅਕਤੂਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਸੁਚੱਜੀ ਅਗਵਾਈ ਹੇਠ ਚੱਲ ਰਹੇ 8 ਦਿਨਾ ਸਮਾਗਮ ਦੌਰਾਨ ਛੋਟੇ ਬਚਿਆਂ ਨੂੰ ਸਿੱਖ ਵਿਰਸੇ ਤੇ ਗੁਰਬਾਣੀ ਨਾਲ ਜੋੜਨ ਲਈ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਭਾਈ ਹਰਿੰਦਰ ਸਿੰਘ, ਭਾਈ ਹਰਜੋਤ ਸਿੰਘ, ਭਾਈ ਰਾਜਵੀਰ ਸਿੰਘ ਤੇ ਭਾਈ ਹਰਪਾਲ ਸਿੰਘ ਚੱਗਰ ਆਦਿ ਨੇ ਜੱਜਮੈਂਟ ਦੀ ਭੂਮਿਕਾ ਸੁਚੱਜੇ ਢੰਗ ਨਾਲ ਨਿਭਾਈ। ਇਸ ਮੌਕੇ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਮੁਕਾਬਲਿਆਂ ਦੇ ਤੀਸਰੇ ਦਰਜੇ ’ਚ ਜਸ਼ਨਪ੍ਰੀਤ ਸਿੰਘ ਪੁੱਤਰ ਅਨੂਪ ਸਿੰਘ ਬਾਹਲਾ ਨੇ ਪਹਿਲਾ, ਦਮਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਥੇਂਦਾ ਨੇ ਦੂਜਾ ਤੇ ਜਸਪ੍ਰੀਤ ਕੌਰ ਪੁੱਤਰੀ ਬੀਰਾ ਸਿੰਘ ਸਤਕੋਹਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਦੂਜੇ ਦਰਜੇ ’ਚ ਇਸ਼ਵੀਰ ਸਿੰਘ ਪੁੱਤਰ ਇੰਦਰਜੀਤ ਸਿੰਘ ਨਰੈਣਗੜ੍ਹ ਨੇ ਪਹਿਲਾ, ਨਵਰੂਪ ਕੌਰ ਪੁੱਤਰੀ ਹਰਜੀਤ ਸਿੰਘ ਵਡਾਲਾ ਗ੍ਰੰਥੀਆਂ ਨੇ ਦੂਜਾ ਅਤੇ ਏਕਮਜੋਤ ਸਿੰਘ ਪੁੱਤਰ ਮਨਦੀਪ ਸਿੰਘ ਮਿਆਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦ ਕਿ ਪਹਿਲੇ ਦਰਜੇ ’ਚ ਗੁਰਲੀਨ ਕੌਰ ਪੁੱਤਰੀ ਲਖਵੀਰ ਸਿੰਘ ਬਾਜਵਾ ਨੇ ਪਹਿਲਾ, ਅਕਾਲਕੀਰਤ ਕੌਰ ਪੁੱਤਰੀ ਯੋਗੇਸ਼ਵਰ ਸਿੰਘ ਲੁਧਿਆਣਾ ਨੇ ਦੂਜਾ ਤੇ ਜਸਕੀਰਤ ਕੌਰ ਪੁੱਤਰੀ ਪਰਮਜੀਤ ਸਿੰਘ ਜੰਮੂ ਨੇ ਤੀਜਾ ਸਥਾਨ ਹਾਸਿਲ ਕੀਤਾ। ਅੱਜ ਦੇ ਦੀਵਾਨ ਵਿਚ ਭਾਈ ਸਤਨਾਮ ਸਿੰਘ ਕੁਹਾੜਕਾ, ਭਾਈ ਜੀਤ ਸਿੰਘ ਗੁਰਦਾਸਪੁਰ, ਭਾਈ ਧਨਵੰਤ ਸਿੰਘ, ਭਾਈ ਇੰਦਰਜੀਤ ਸਿੰਘ ਸੋਹਾਣਾ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਭਾਈ ਹਰਵਿੰਦਰ ਸਿੰਘ ਸੋਹਾਣਾ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕਰਵਾਏ ਅੰਮ੍ਰਿਤ ਸੰਚਾਰ ਦੌਰਾਨ ਦੋ ਦਰਜਨ ਦੇ ਕਰੀਬ ਵਿਅਕਤੀਆਂ ਨੇ ਅੰਮ੍ਰਿਤ ਪਾਨ ਕੀਤਾ। ਇਸ ਮੌਕੇ ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜਾ ਸਮੇਤ ਵੱਡੀ ਗਿਣਤੀ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਹਵਾਂ ਸਕੂਲ ਦੇ ਹੋਣਹਾਰ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਿਵਲ ਹਸਪਤਾਲ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ
Ad Position 24