ਆਗੂਆਂ ਵਲੋਂ ਇਕਬਾਲ ਜੌਹਲ ਦੀ ਨਿਯੁਕਤੀ ’ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ
ਗੜ੍ਹਦੀਵਾਲਾ, 10 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ਨੂੰ ਅਕਾਲੀ ਦਲ ਬਾਦਲ ਦਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਇਲਾਕੇ ਦੇ ਆਗੂਆਂ ਨੇ ਕਿਹਾ ਕਿ ਜੌਹਲ ਦੀ ਨਿਯੁਕਤੀ ਨਾਲ ਅਕਾਲੀ ਦਲ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਇਸ ਨਿਯੁਕਤੀ ਸੰਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ.
ਗੜ੍ਹਦੀਵਾਲਾ, 10 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ਨੂੰ ਅਕਾਲੀ ਦਲ ਬਾਦਲ ਦਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਇਲਾਕੇ ਦੇ ਆਗੂਆਂ ਨੇ ਕਿਹਾ ਕਿ ਜੌਹਲ ਦੀ ਨਿਯੁਕਤੀ ਨਾਲ ਅਕਾਲੀ ਦਲ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਇਸ ਨਿਯੁਕਤੀ ਸੰਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਇਕਬਾਲ ਸਿੰਘ ਜੌਹਲ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ ਉਸ ਨੂੰ ਉਹ ਇਮਾਨਦਾਰੀ ਤੇ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੀ ਨਿਯੁਕਤੀ ’ਤੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਦਲ ਦੇ ਸੀਨੀਅਰ ਆਗੂ ਸਤਪਾਲ ਸਿੰਘ ਮੁਲਤਾਨੀ, ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਚੌਧਰੀ ਬਲਬੀਰ ਸਿੰਘ ਮਿਆਣੀ, ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਲਾਡੀ ਬੁੱਟਰ, ਸਿਮਰਜੀਤ ਸਿੰਘ ਅਟਵਾਲ, ਬਾਬਾ ਰਣਧੀਰ ਸਿੰਘ ਖੁਰਦਾਂ, ਜਗਤਾਰ ਸਿੰਘ ਜੌਹਲ, ਗੁਰਦੀਪ ਸਿੰਘ ਦਾਰਾਪੁਰ ਆਦਿ ਨੇ ਕਿਹਾ ਕਿ ਇਕਬਾਲ ਜੌਹਲ ਅਕਾਲੀ ਦਲ ਦੇ ਉਨ੍ਹਾਂ ਸਿਰ ਕੱਢ ਆਗੂਆਂ ’ਚੋਂ ਹਨ, ਜਿਨ੍ਹਾਂ ਨੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬੀਤੇ ਦੋ-ਤਿੰਨ ਦਹਾਕਿਆਂ ਤੋਂ ਵਿਸ਼ੇਸ਼ ਯੋਗਦਾਨ ਪਾਇਆ ਹੈ। 10 ਐੱਚ ਐੱਸ ਪੀ 21