ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਦੀ ਕੀਤੀ ਜਾਂਚ
ਹਰਿਆਣਾ, 10 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ.
ਹਰਿਆਣਾ, 10 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਦੀ ਅਗਵਾਈ ਹੇਠ ਸੀ. ਐਚ. ਸੀ. ਭੂੰਗਾ ਤੇ ਹਰਿਆਣਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਿਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਦਾ ਚੈੱਕਅਪ ਕੀਤਾ। ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਿਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈੱਕਅਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪ੍ਰੈਗਨੇਸੀ ਦੇ ਜੋਖ਼ਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਡਾ. ਕਿਰਨ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈੱਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਰਭਵਤੀਆਂ ਦੇ ਦੋ ਅਲਟਰਾਸਾਊਂਡ ਵੀ ਮੁਫ਼ਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸੀ. ਐਚ. ਸੀ. ਭੂੰਗਾ ਅਤੇ ਹਰਿਆਣਾ ਵਿਖੇ ਲਗਪਗ 55 ਗਰਭਵਤੀਆਂ ਦਾ ਚੈੱਕਅਪ ਕੀਤਾ। ਇਸ ਮੌਕੇ ਜਸਤਿੰਦਰ ਸਿੰਘ ਬੀ. ਈ. ਈ., ਬਲਵਿੰਦਰ ਸਿੰਘ ਚੀਫ਼ ਫਾਰਮੇਸੀ ਅਫ਼ਸਰ, ਐਲ. ਐਚ. ਵੀ. ਪ੍ਰਦੀਪ ਕੌਰ, ਏ. ਐਨ. ਐਮ. ਮੋਨਿਕਾ, ਆਸ਼ਾ ਵਰਕਰ ਤੇ ਹੋਰ ਹਾਜ਼ਰ ਸਨ।