10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਭਾਜਪਾ ਓ. ਬੀ. ਸੀ. ਮੋਰਚਾ ਦੇ ਸੂਬਾ ਕਮੇਟੀ ਮੈਂਬਰ ਬਣਨ ’ਤੇ ਰਿੰਕੂ ਚਾਂਦਪੁਰੀ ਦਾ ਸਨਮਾਨ

ਸੈਲਾ ਖ਼ੁਰਦ, 10 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਭਾਜਪਾ ਦੇ ਸੀਨੀਅਰ ਆਗੂ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਨੂੰ ਭਾਜਪਾ ਓ. ਬੀ.

Ad Position 21
No active advertisement
ਅਜੀਤ ਡੈਸਕ 11-10-2026
ਸੈਲਾ ਖ਼ੁਰਦ, 10 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਭਾਜਪਾ ਦੇ ਸੀਨੀਅਰ ਆਗੂ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਨੂੰ ਭਾਜਪਾ ਓ. ਬੀ. ਸੀ. ਮੋਰਚਾ ਸੂਬਾ ਕਮੇਟੀ ਦਾ ਮੈਂਬਰ ਬਣਨ ’ਤੇ ਕਸਬਾ ਸੈਲਾ ਖ਼ੁਰਦ ਭਾਜਪਾ ਮੰਡਲ ਸ਼ਹਿਰੀ ਆਗੂਆਂ ਵਲੋਂ ਇਕ ਸਮਾਗਮ ਦੌਰਾਨ ਸਨਮਾਨ ਕੀਤਾ। ਇਸ ਮੌਕੇ ਭਾਜਪਾ ਆਗੂ ਰਿੰਕੂ ਚਾਂਦਪੁਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਿਸ਼ਨ 2027 ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਡਾ. ਦਵਿੰਦਰ ਕੁਮਾਰ, ਚੱਢਾ, ਸੰਜੀਵ ਕੁਮਾਰ ਬੌਬੀ, ਡਾ. ਏ. ਐਲ. ਵਾਂਦਵਾ, ਪ੍ਰਵੇਸ਼ ਗੁਪਤਾ, ਸੰਨੀ ਗੁਪਤਾ, ਓਮ ਪ੍ਰਕਾਸ਼ ਗੁਪਤਾ, ਰਾਕੇਸ਼ ਕੇਸ਼ਾ, ਅਸ਼ਵਨੀ ਠਾਕੁਰ, ਜਗਦੀਸ਼ ਬਾਂਸਲ, ਸੁਰਿੰਦਰਪਾਲ ਹੈਪੀ ਸ਼ਰਮਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲਾਂ ‘ਚ ਮੈਗਾ ਪੀ. ਟੀ. ਐਮ. ‘ਚ ਸ਼ਿਰਕਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਦੀ ਕੀਤੀ ਜਾਂਚ
Ad Position 24