12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਕੇ. ਐਮ. ਐਸ. ਕਾਲਜ ਦੇ ਬੀ. ਸੀ. ਏ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 11 ਅਕਤੂਬਰ (ਭੁੱਲਰ)-ਕੇ. ਐਮ.

Ad Position 21
No active advertisement
ਅਜੀਤ ਡੈਸਕ 12-10-2026
ਦਸੂਹਾ, 11 ਅਕਤੂਬਰ (ਭੁੱਲਰ)-ਕੇ. ਐਮ. ਐਸ. ਕਾਲਜ ਆਫ ਆਈ. ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਕਨਨਪ੍ਰੀਤ ਕੌਰ ਪੁੱਤਰੀ ਜੋਗਿੰਦਰ ਸਿੰਘ ਨੇ ਐਸ. ਜੀ. ਪੀ. ਏ. 9.39 ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਸੀਨਮ ਅਰੋੜਾ ਪੁੱਤਰੀ ਮੋਹਿੰਦਰ ਪਾਲ ਨੇ ਐਸ. ਜੀ. ਪੀ. ਏ. 8.65 ਨਾਲ ਦੂਜਾ ਸਥਾਨ, ਨਵਜੋਤ ਪੁੱਤਰੀ ਅਸ਼ੋਕ ਕੁਮਾਰ ਨੇ ਐਸ. ਜੀ. ਪੀ. ਏ. 8.61 ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ, ਜਦਕਿ ਮਹਿਕ ਪੁੱਤਰੀ ਤਰਸੇਮ ਲਾਲ ਨੇ ਐਸ. ਜੀ. ਪੀ. ਏ. 8.39 ਨਾਲ ਚੌਥਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਤੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਅੱਗੇ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਆਈ. ਟੀ. ਵਿਭਾਗ ਦੇ ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਪ੍ਰੀਤੀ, ਪਰਦੀਪ ਕੁਮਾਰ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸੰਗਤਸਰ ਖਨੌੜਾ ਵਿਖੇ ਸਾਲਾਨਾ ਸਮਾਗਮ ਕਰਵਾਇਆ
Ad Position 24