12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਹੁਸ਼ਿਆਰਪੁਰ ਜ਼ਿਲ੍ਹੇ ’ਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ-ਡੀ. ਸੀ.

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ। 10 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਕੁੱਲ ਆਮਦ 1,09,103 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ, ਜਦਕਿ ਇਸ ਵਿਚੋਂ 1,07,775 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 12-10-2026
ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ। 10 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਕੁੱਲ ਆਮਦ 1,09,103 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ, ਜਦਕਿ ਇਸ ਵਿਚੋਂ 1,07,775 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਸਰਕਾਰੀ ਖਰੀਦ ਏਜੰਸੀਆਂ ਵਲੋਂ 1,07,159 ਮੀਟ੍ਰਿਕ ਟਨ ਤੇ ਨਿੱਜੀ ਖਰੀਦ ਰਾਹੀਂ 616 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨਾ ਪ੍ਰਸ਼ਾਸਨ ਦੀ ਪਹਿਲ ਹੈ। ਜ਼ਿਲ੍ਹੇ ਵਿਚ ਹੁਣ ਤੱਕ ਕਿਸਾਨਾਂ ਨੂੰ 175.92 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਅਦਾਇਗੀ ਲਈ ਨਿਰਧਾਰਤ 48 ਘੰਟਿਆਂ ਦੇ ਮਾਪਦੰਡ ਅਨੁਸਾਰ 100 ਫ਼ੀਸਦੀ ਭੁਗਤਾਨ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 10 ਅਕਤੂਬਰ ਨੂੰ 7,249 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ, ਜਦਕਿ ਹੁਣ ਤੱਕ ਕੁੱਲ 17,337 ਮੀਟ੍ਰਿਕ ਟਨ ਝੋਨਾ ਮੰਡੀਆਂ ਵਿਚੋਂ ਚੁੱਕਿਆ ਜਾ ਚੁੱਕਾ ਹੈ।
Ad Position 22
No active advertisement
ਪਿਛਲੀ ਖ਼ਬਰ ਹਰਮਿੰਦਰ ਸੰਧੂ ਦੀ ਅਗਵਾਈ ’ਚ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਗਲੀ ਖ਼ਬਰ ਵਿਕਟੋਰੀਆ ਗਰੁੱਪ ਆਫ਼ ਸਕੂਲਜ਼ ਵਿਚ ‘ਇੰਟਰਪਰਸਨਲ ਸਕਿੱਲਜ਼’ ਵਿਸ਼ੇ ’ਤੇ ਵਰਕਸ਼ਾਪ
Ad Position 24