ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਫਲਤਾ ਪੂਰਵਕ ਮੈਗਾ ਪੀ. ਟੀ. ਐਮ.
ਦਸੂਹਾ, 11 ਅਕਤੂਬਰ (ਭੁੱਲਰ)-ਪੰਜਾਬ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹੁਸ਼ਿਆਰਪੁਰ ਹਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਭੱਟਲਾਂ ਵਿਖੇ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਦੀ ਅਗਵਾਈ ਵਿਚ ਸਫਲਤਾ ਪੂਰਵਕ ਮੈਗਾ ਪੀ. ਟੀ.
ਦਸੂਹਾ, 11 ਅਕਤੂਬਰ (ਭੁੱਲਰ)-ਪੰਜਾਬ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹੁਸ਼ਿਆਰਪੁਰ ਹਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਭੱਟਲਾਂ ਵਿਖੇ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਦੀ ਅਗਵਾਈ ਵਿਚ ਸਫਲਤਾ ਪੂਰਵਕ ਮੈਗਾ ਪੀ. ਟੀ. ਐਮ. ਕਰਵਾਈ ਗਈ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਚਲਾ ਕੇ ਸਿੱਖਿਆ ਦੇ ਹੋਰ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ। ਇਸ ਲਈ ਮਾਪੇ-ਅਧਿਆਪਕਾਂ ਨੂੰ ਸਹਿਯੋਗ ਦੇ ਕੇ ਆਪਣੇ ਬੱਚਿਆਂ ਦਾ ਭਵਿੱਖ ਉੱਜਵਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਮੈਗਾ ਪੀ. ਟੀ. ਐਮ. ਬਾਰੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਕਾਰਗੁਜਾਰੀ ਬਾਰੇ ਪਤਾ ਲੱਗਦਾ ਹੈ। ਇਸ ਮੌਕੇ ਐੱਸ. ਐਮ. ਸੀ. ਚੇਅਰਮੈਨ ਭਾਰਤ ਭੂਸ਼ਨ, ਪੰਚ ਰੂਪ ਲਾਲ, ਕੈਪਟਨ ਕੁਲਵੀਰ ਸਿੰਘ, ਕੈਪਟਨ ਰਣਜੀਤ ਸਿੰਘ, ਲੈਕਚਰਾਰ ਜਸਵਿੰਦਰ ਸਿੰਘ ਸਹੋਤਾ, ਲੈਕਚਰਾਰ ਸੰਜੀਵ ਕੁਮਾਰ, ਲੈਕਚਰਾਰ ਅੰਮ੍ਰਿਤਪਾਲ ਸਿੰਘ, ਲੈਕਚਰਾਰ ਤਿਲਕ ਰਾਜ, ਲੈਕਚਰਾਰ ਸੁਖਦੇਵ ਸਿੰਘ, ਅਨੂਪ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ, ਦਲਬੀਰ ਸਿੰਘ, ਗੁਰਦੀਪ ਸਿੰਘ, ਲਖਵੀਰ ਸਿੰਘ, ਦੇਵ ਦੱਤ ਸ਼ਰਮਾ, ਮੋਹਨ ਲਾਲ, ਰੋਜ਼ੀ ਸ਼ਰਮਾ, ਮਮਤਾ ਦੇਵੀ, ਸਵਿਤਾ, ਰਮਨੀਤ ਕੌਰ, ਸੁਮਨ ਬਾਲਾ, ਸੁਰਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ ਵਿਚ ਬੱਚੇ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।