117 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
ਮਾਹਿਲਪੁਰ, 11 ਅਕਤੂਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 117 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਨੇ ਬੀ.
ਮਾਹਿਲਪੁਰ, 11 ਅਕਤੂਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 117 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਨੇ ਬੀ. ਡੀ. ਓ. ਕਾਲੋਨੀ ਮਾਹਿਲਪੁਰ ਸਾਈਡ ਨੂੰ ਜਾ ਰਹੇ ਸੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਸਾਗਰ ਉਰਫ਼ ਬੰਟੀ ਪੁੱਤਰ ਸ੍ਰੀ ਚੰਦ ਵਾਸੀ ਵਾਰਡ ਨੰਬਰ 01 ਮਾਹਿਲਪੁਰ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ’ਤੇ 117 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਰੰਗ ਚਿੱਟਾ ਬਰਾਮਦ ਹੋਈਆਂ। ਜਿਸ ’ਤੇ ਮੁਕੱਦਮਾ ਦਰਜ ਕੀਤਾ ਗਿਆ।