12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਮਾਜ ਸੇਵੀ ਸਤਪਾਲ ਸਿੰਘ ਮੁਲਤਾਨੀ ਵਲੋਂ ਨਿਯੁਕਤ ਕੌਮੀ ਮੀਤ ਪ੍ਰਧਾਨ ਇਕਬਾਲ ਜੋਹਲ ਦਾ ਸਨਮਾਨ

ਟਾਂਡਾ ਉੜਮੁੜ, 11 ਅਕਤੂਬਰ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਇਕਬਾਲ ਸਿੰਘ ਜੌਹਲ ਦਾ ਸਮਾਜ ਸੇਵੀ ਸਤਪਾਲ ਸਿੰਘ ਮੁਲਤਾਨੀ ਵਲੋਂ ਪਿੰਡ ਅਵਾਨ ਘੋੜੇ ਸ਼ਾਹ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਸਰਬਜੀਤ ਸਿੰਘ ਮੋਮੀ, ਗੁਰਮੁਖ ਸਿੰਘ ਘੁੰਮਣ, ਮਨਜੀਤ ਸਿੰਘ, ਦਲਜੀਤ ਸਿੰਘ, ਵਿਸ਼ਾਲ ਸਚਦੇਵਾ ਸੁਖਵਿੰਦਰ ਸਿੰਘ ਜੋਨੀ, ਪਰਮਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 12-10-2026
ਟਾਂਡਾ ਉੜਮੁੜ, 11 ਅਕਤੂਬਰ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਇਕਬਾਲ ਸਿੰਘ ਜੌਹਲ ਦਾ ਸਮਾਜ ਸੇਵੀ ਸਤਪਾਲ ਸਿੰਘ ਮੁਲਤਾਨੀ ਵਲੋਂ ਪਿੰਡ ਅਵਾਨ ਘੋੜੇ ਸ਼ਾਹ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਸਰਬਜੀਤ ਸਿੰਘ ਮੋਮੀ, ਗੁਰਮੁਖ ਸਿੰਘ ਘੁੰਮਣ, ਮਨਜੀਤ ਸਿੰਘ, ਦਲਜੀਤ ਸਿੰਘ, ਵਿਸ਼ਾਲ ਸਚਦੇਵਾ ਸੁਖਵਿੰਦਰ ਸਿੰਘ ਜੋਨੀ, ਪਰਮਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦੇ ਹੋਏ ਸਮਾਜ ਸੇਵੀ ਸਤਪਾਲ ਸਿੰਘ ਮੁਲਤਾਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਪੰਜਾਬ ਤੇ ਪੰਜਾਬੀਅਤ ਦੀ ਰਾਖੀ ਲਈ ਜਿਥੇ ਸੂਬੇ ਅੰਦਰ ਕੰਮ ਕੀਤਾ ਹੈ ਉਥੇ ਹੀ ਸਮੇਂ-ਸਮੇਂ ’ਤੇ ਆਪਣੇ ਮਿਹਨਤੀ ਤੇ ਜੁਝਾਰੂ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਵੀ ਦਿੱਤਾ ਹੈ। ਉਨ੍ਹਾਂ ਹੋਰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਨੇ ਹੋਰ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਜਿਥੇ ਹਰ ਇਕ ਫ਼ਰੰਟ ’ਤੇ ਬੁਰੀ ਤਰ੍ਹਾਂ ਫ਼ੇਲ੍ਹ ਰਹੀ ਹੈ ਉਥੇ ਹੀ ਸੂਬੇ ਅੰਦਰ ਕਾਨੂੰਨ ਵਿਵਸਥਾ ਦਿਸ ਦਿੱਤੇ ਲਗਾਤਾਰ ਖ਼ਰਾਬ ਹੋ ਰਹੀ ਹੈ, ਜਿਸ ਕਾਰਨ ਅੱਜ ਹਰੇਕ ਵਿਅਕਤੀ ਅੱਜ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਇਸ ਮੌਕੇ ਨਵ ਨਿਯੁਕਤ ਕੌਮੀ ਪ੍ਰਧਾਨ ਇਕਬਾਲ ਸਿੰਘ ਜੌਹਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਨ ਦੇ ਨਾਲ ਨਾਲ ਸਮਾਜ ਸੇਵੀ ਸਤਪਾਲ ਸਿੰਘ ਮੁਲਤਾਨੀ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਵੀ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਖੈਰਾਬਾਦ ਨੇ ਵਿਧਾਇਕ ਕਰਮਵੀਰ ਸਿੰਘ ਘੁੰਮਣ ’ਤੇ ਲਾਏ ਗੁੰਮਰਾਹ ਕਰਨ ਦੇ ਦੋਸ਼ ਅਗਲੀ ਖ਼ਬਰ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਵਿਖੇ ਮੁੰਬਈ ਦੀ ਸੰਗਤ ਵਲੋਂ ਰੰਗ-ਰੋਗਨ ਦੀ ਸੇਵਾ ਸ਼ੁਰੂ
Ad Position 24