ਸਿੰਘ ਸਭਾ ਗੁਰਦੁਆਰਾ ਰਣਸੋਤਾ ਵਿਖੇ ਗੁਰਮਤਿ ਸਮਾਗਮ ਆਯੋਜਿਤ
ਨੰਗਲ ਬਿਹਾਲਾਂ, 11 ਅਕਤੂਬਰ (ਵਿਨੋਦ ਮਹਾਜਨ)-ਬਾਬਾ ਬੁੱਢਾ ਜੀ ਗ੍ਰੰਥੀ ਸਭਾ ਪੰਜਾਬ ਰਜਿ. ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵਾਂ ਸਾਲਾਨਾ ਗੁਰਮਤਿ ਸਮਾਗਮ ਸਿੰਘ ਸਭਾ ਗੁਰਦੁਆਰਾ ਰਣਸੋਤਾ ਵਿਖੇ ਕਰਵਾਇਆ।
ਨੰਗਲ ਬਿਹਾਲਾਂ, 11 ਅਕਤੂਬਰ (ਵਿਨੋਦ ਮਹਾਜਨ)-ਬਾਬਾ ਬੁੱਢਾ ਜੀ ਗ੍ਰੰਥੀ ਸਭਾ ਪੰਜਾਬ ਰਜਿ. ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵਾਂ ਸਾਲਾਨਾ ਗੁਰਮਤਿ ਸਮਾਗਮ ਸਿੰਘ ਸਭਾ ਗੁਰਦੁਆਰਾ ਰਣਸੋਤਾ ਵਿਖੇ ਕਰਵਾਇਆ। ਸਿੰਘ ਸਭਾ ਗੁਰਦੁਆਰਾ ਰਣਸੋਤਾ ਦੀ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਪੰਜਾਬ ਰਜਿ (ਭਾਰਤ) ਦੇ ਪ੍ਰਧਾਨ ਜਥੇਦਾਰ ਸਤਨਾਮ ਸਿੰਘ ਧਨੋਆ ਦੇ ਸਹਿਯੋਗ ਨਾਲ ਕਰਵਾਏ ਗੁਰਮਤਿ ਸਮਾਗਮ ਵਿਚ ਇਲਾਕੇ ਦੇ ਪ੍ਰਸਿੱਧ ਕੀਰਤਨੀ ਜਥਿਆਂ ਬੇਟੀ ਅਰਸ਼ਦੀਪ ਕੌਰ ਤੇ ਅਮਨਦੀਪ ਕੌਰ ਹਾਜੀਪੁਰ, ਬੀਬੀ ਮਹਿੰਦਰ ਕੌਰ ਕੀਰਤਨੀ ਜਥੇ ਦਸੂਹਾ ਅਤੇ ਭਾਈ ਨਿਰਮਲ ਸਿੰਘ ਕੀਰਤਨੀ ਜਥਾ ਹਾਜੀਪੁਰ ਵਲੋਂ ਨਿਸ਼ਕਾਮ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਇਸ ਮੌਕੇ ਕਰਨੈਲ ਸਿੰਘ, ਗੁਰਦੇਵ ਸਿੰਘ, ਤਰਲੋਚਨ ਸਿੰਘ ਤੇ ਬਾਬਾ ਅਜੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਿਆ।