ਪਰਗਟ ਸਿੰਘ ਦੇ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਪਾਰਟੀ ਦੀ ਹੋਰ ਮਜ਼ਬੂਤੀ ਹੋਵੇਗੀ-ਸੰਨ੍ਹੀ
ਘੋਗਰਾ, 11 ਅਕਤੂਬਰ (ਆਰ. ਐੱਸ.
ਘੋਗਰਾ, 11 ਅਕਤੂਬਰ (ਆਰ. ਐੱਸ. ਸਲਾਰੀਆ)-ਸਾਬਕਾ ਵਿਧਾਇਕ ਪਰਗਟ ਸਿੰਘ ਨੂੰ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਪ੍ਰਧਾਨ ਬਣਨ ’ਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ 2027 ਵਿਚ ਕਾਂਗਰਸ ਵੱਡੀ ਜਿੱਤ ਪ੍ਰਾਪਤ ਕਰੇਗੀ। ਇਹ ਪ੍ਰਗਟਾਵਾ ਮੰਡਲ ਪ੍ਰਧਾਨ ਹਾਜੀਪੁਰ ਰਵਿੰਦਰ ਸਿੰਘ ਸੰਨ੍ਹੀ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਠਾਕੁਰ ਸੰਵਿਧਾਨ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਠਾਕੁਰ ਉੱਤਮ ਸਿੰਘ, ਰਾਮਪਾਲ ਸਿੰਘ, ਠਾਕੁਰ ਕਰਨ ਸਿੰਘ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।