ਵਿਧਾਇਕ ਜਿੰਪਾ ਵਲੋਂ ਨਵੀਆਂ ਬਣੀਆਂ 6 ਗਲੀਆਂ ਦਾ ਉਦਘਾਟਨ
ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 7 ਵਿਚ ਲਗਪਗ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ 6 ਗਲੀਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਤਰਜੀਹ ਹੈ।
ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 7 ਵਿਚ ਲਗਪਗ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ 6 ਗਲੀਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਤਰਜੀਹ ਹੈ। ਗਲੀਆਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਆਉਣ-ਜਾਣ ਵਿਚ ਸਹੂਲਤ ਮਿਲੇਗੀ ਤੇ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸੜਕਾਂ ਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਵਾਰਡ ਨੰਬਰ 7 ਦੀ ਕੌਂਸਲਰ ਨਰਿੰਦਰ ਕੌਰ, ਭਜਨ ਸਿੰਘ, ਮਨਜੀਤ ਸਿੰਘ, ਕੌਂਸਲਰ ਮੁਖੀ ਰਾਮ, ਕੌਂਸਲਰ ਪ੍ਰਦੀਪ ਬਿੱਟੂ, ਰਾਜਨ ਪ੍ਰਦੀਪ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।