ਫੂਡ ਸੇਫ਼ਟੀ ਟੀਮ ਵਲੋਂ ਚੈਕਿੰਗ ਤੇ ਸੈਂਪਲਿੰਗ ਜਾਰੀ : ਮਿਸਬ੍ਰਾਂਡਡ ਕੌਫ਼ੀ ਦੀਆਂ 23 ਬੋਤਲਾਂ ਜ਼ਬਤ
ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਫੂਡ ਸੇਫ਼ਟੀ ਵਿਭਾਗ ਵਲੋਂ ਜ਼ਿਲ੍ਹੇ ‘ਚ ਲਗਾਤਾਰ ਚੈਕਿੰਗ ਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਿਹਤ ਅਫ਼ਸਰ ਡਾ.
ਹੁਸ਼ਿਆਰਪੁਰ, 12 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਫੂਡ ਸੇਫ਼ਟੀ ਵਿਭਾਗ ਵਲੋਂ ਜ਼ਿਲ੍ਹੇ ‘ਚ ਲਗਾਤਾਰ ਚੈਕਿੰਗ ਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮਾਂ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਤਹਿਤ ਪਿਛਲੇ ਇਕ ਹਫ਼ਤੇ ਦੌਰਾਨ ਫੂਡ ਸੇਫ਼ਟੀ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਫੂਡ ਬਿਜ਼ਨਸ ਅਦਾਰਿਆਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਤਹਿਤ ਮਿਸਬ੍ਰਾਂਡਡ ਕੌਫ਼ੀ ਦੀਆਂ 23 ਬੋਤਲਾਂ ਜ਼ਬਤ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਫੂਡ ਸੇਫ਼ਟੀ ਟੀਮ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਲਿਜਾ ਰਹੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ ਅਤੇ ਵੱਖ-ਵੱਖ ਖਾਧ ਪਦਾਰਥਾਂ ਦੇ ਸੈਂਪਲ ਇਕੱਠੇ ਕੀਤੇ ਗਏ। ਟੀਮ ਵਲੋਂ ਬੇਸਨ ਬਰਫ਼ੀ, ਲੱਡੂ, ਕਾਲੀ ਮਿਰਚ, ਸਾਸ ਅਤੇ ਭੁਜੀਆ ਦੇ ਸੈਂਪਲ ਲਏ ਗਏ। ਇਸ ਦੇ ਨਾਲ ਹੀ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਤੋਂ ਪੇਠਾ, ਵਰਤਿਆ ਹੋਇਆ ਖਾਣਾ ਪਕਾਉਣ ਵਾਲਾ ਤੇਲ, ਨਮਕੀਨ ਤੇ ਬਦਾਮ ਬਰਫ਼ੀ ਦੇ ਸੈਂਪਲ ਵੀ ਇਕੱਠੇ ਕੀਤੇ ਗਏ। ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਭੇਜਿਆ ਜਾਵੇਗਾ। ਜ਼ਿਲ੍ਹਾ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਚੈਕਿੰਗ, ਸੈਂਪਲਿੰਗ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਲਗਾਤਾਰ ਜਾਰੀ ਰਹੇਗੀ।