13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੰਜਾਬ ਦੇ ਲੋਕਾਂ ਨੂੰ ਬਸਪਾ ਦੀ ਪੰਜਾਬ ਸੰਭਾਲ ਮੁਹਿੰਮ ਨਾਲ ਜੁੜਨ ਦਾ ਸੱਦਾ-ਬੰਟੀ ਬਾਜ਼

ਤਲਵਾੜਾ, 12 ਅਕਤੂਬਰ (ਮਹਿਤਾ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਆਗੂ ਬੰਟੀ ਬਾਜ਼ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਦੀ ਬਿਹਤਰੀ ਅਤੇ ਲੋਕ-ਹਿੱਤਾਂ ਦੀ ਰਾਖੀ ਲਈ ਪੰਜਾਬ ਸੰਭਾਲ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਹੋਰ ਸਮਾਜਿਕ ਸਮੱਸਿਆਵਾਂ ਤੋਂ ਮੁਕਤ ਕਰਵਾਉਣ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 13-10-2026
ਤਲਵਾੜਾ, 12 ਅਕਤੂਬਰ (ਮਹਿਤਾ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਆਗੂ ਬੰਟੀ ਬਾਜ਼ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਦੀ ਬਿਹਤਰੀ ਅਤੇ ਲੋਕ-ਹਿੱਤਾਂ ਦੀ ਰਾਖੀ ਲਈ ਪੰਜਾਬ ਸੰਭਾਲ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਹੋਰ ਸਮਾਜਿਕ ਸਮੱਸਿਆਵਾਂ ਤੋਂ ਮੁਕਤ ਕਰਵਾਉਣ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਬੰਟੀ ਬਾਜ਼ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿੱਖਿਆ, ਸਿਹਤ ਸਹੂਲਤਾਂ ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਉਨ੍ਹਾਂ ਨੂੰ ਬੇਰੁਜ਼ਗਾਰੀ ਤੋਂ ਬਚਾਉਣ ਲਈ ਠੋਸ ਨੀਤੀਆਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਦੀ ਹਾਲਤ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਜੀਵਨ ਦੀਆਂ ਸਹੂਲਤਾਂ ਦੇਣਾ ਕਿਸੇ ਵੀ ਲੋਕ-ਪੱਖੀ ਸਰਕਾਰ ਦੀ ਮ ੁੱਖ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਪੰਜਾਬ ਸੰਭਾਲ ਮੁਹਿੰਮ ਨਾਲ ਜੁੜਨ ਅਤੇ ਸਮਾਜਿਕ ਬਦਲਾਅ ਲਈ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਤੇ ਨਗਰ ਕੌਂਸਲ ਪ੍ਰਧਾਨ ਬਹਿਲ ਵਲੋਂ ਦੁਸਹਿਰਾ ਮੇਲੇ ਦਾ ਉਦਘਾਟਨ ਅਗਲੀ ਖ਼ਬਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਦੀ ਨਿਯੁਕਤੀ ਕਾਰਨ ਟਕਸਾਲੀ ਆਗੂਆਂ ਵਿਚ ਰੋਸ-ਕਿਰਪਾਲ ਸਿੰਘ ਗੇਰਾ
Ad Position 24