13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਦਾਣਾ ਮੰਡੀ ਭੰਗਾਲਾ ਵਿਖੇ ਝੋਨੇ ਦੀ ਲਿਫ਼ਟਿੰਗ ਨਾ-ਮਾਤਰ, ਕਿਸਾਨਾਂ ਤੇ ਆੜ੍ਹਤੀਆਂ ਦੀਆਂ ਵਧੀਆਂ ਮੁਸ਼ਕਿਲਾਂ

ਭੰਗਾਲਾ , 12 ਅਕਤੂਬਰ ( ਬਲਵਿੰਦਰਜੀਤ ਸਿੰਘ ਸੈਣੀ )- ਦਾਣਾ ਮੰਡੀ ਭੰਗਾਲਾ ਵਿਖੇ ਝੋਨੇ ਦੀ ਲਿਫ਼ਟਿੰਗ ਨਾ - ਮਾਤਰ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੰਡੀ ਵਿਚ ਝੋਨੇ ਦੀਆਂ ਵੱਡੀਆਂ - ਵੱਡੀਆਂ ਢੇਰੀਆਂ ਲੱਗੀਆਂ ਹੋਈਆਂ ਹਨ , ਜਦਕਿ ਖ਼ਰੀਦੇ ਗਏ ਝੋਨੇ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਕਾਰਨ ਮੰਡੀ ਵਿਚ ਥਾਂ ਦੀ ਘਾਟ ਪੈਦਾ ਹੋ ਰਹੀ ਹੈ ।

Ad Position 21
No active advertisement
ਅਜੀਤ ਡੈਸਕ 13-10-2026
ਭੰਗਾਲਾ , 12 ਅਕਤੂਬਰ ( ਬਲਵਿੰਦਰਜੀਤ ਸਿੰਘ ਸੈਣੀ )- ਦਾਣਾ ਮੰਡੀ ਭੰਗਾਲਾ ਵਿਖੇ ਝੋਨੇ ਦੀ ਲਿਫ਼ਟਿੰਗ ਨਾ - ਮਾਤਰ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੰਡੀ ਵਿਚ ਝੋਨੇ ਦੀਆਂ ਵੱਡੀਆਂ - ਵੱਡੀਆਂ ਢੇਰੀਆਂ ਲੱਗੀਆਂ ਹੋਈਆਂ ਹਨ , ਜਦਕਿ ਖ਼ਰੀਦੇ ਗਏ ਝੋਨੇ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਕਾਰਨ ਮੰਡੀ ਵਿਚ ਥਾਂ ਦੀ ਘਾਟ ਪੈਦਾ ਹੋ ਰਹੀ ਹੈ । ਇਸ ਮੌਕੇ ਦਾਣਾ ਮੰਡੀ ਵਿਚ ਮੌਜੂਦ ਕਿਸਾਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਖ਼ੱਜਲ਼ - ਖ਼ੁਆਰ ਹੋਣਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਲਿਫ਼ਟਿੰਗ ਦੀ ਰਫ਼ਤਾਰ ਬਹੁਤ ਹੌਲੀ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਮੁਸ਼ਕਿਲਾਂ ਆ ਰਹੀਆਂ ਹਨ ਅਤੇ ਝੋਨੇ ਦੀਆਂ ਬੋਰੀਆਂ ਦੇ ਢੇਰ ਲੱਗਣ ਕਾਰਨ ਮੰਡੀ ਵਿਚ ਜਗ੍ਹਾ ਦੀ ਕਮੀ ਹੋ ਗਈ ਹੈ । ਕਿਸਾਨਾਂ ਸਰਕਾਰ ਤੇ ਸੰਬੰਧਿਤ ਵਿਭਾਗਾਂ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਪਏ ਝੋਨੇ ਦੀ ਲਿਫ਼ਟਿੰਗ ਨੂੰ ਤਰਜੀਹ ਦੇ ਆਧਾਰ ’ ਤੇ ਤੇਜ਼ ਕੀਤਾ ਜਾਵੇ , ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਰਾਹਤ ਮਿਲ ਸਕੇ ਤੇ ਮੰਡੀ ਵਿਚ ਫ਼ਸਲ ਲਿਆਉਣ ਲਈ ਢੁਕਵੀਂ ਥਾਂ ਉਪਲਬਧ ਹੋ ਸਕੇ । ਇਸ ਸੰਬੰਧੀ ਮਾਰਕੀਟ ਕਮੇਟੀ ਦੇ ਚੇਅਰਮੈਨ ਬੇਅੰਤ ਸਿੰਘ ਰੰਧਾਵਾ ਨੇ ਕਿਹਾ ਕਿ ਝੋਨੇ ਦੀ ਲਿਫ਼ਟਿੰਗ ਜਲਦੀ ਸ਼ੁਰੂ ਹੋ ਜਾਵੇਗੀ । ਉਨ੍ਹਾਂ ਕਿਹਾ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ।
Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਤੋਂ ਬਾਅਦ ਵੋਟਰ ਸੂਚੀ ’ਚ ਨਾਂਅ ਚੈੱਕ ਕੀਤਾ ਜਾਵੇ-ਡੀ. ਸੀ. ਅਗਲੀ ਖ਼ਬਰ ਕੱਚੇ ਮਕਾਨਾਂ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਸੰਬੰਧੀ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
Ad Position 24