12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਤੋਂ ਬਾਅਦ ਵੋਟਰ ਸੂਚੀ ’ਚ ਨਾਂਅ ਚੈੱਕ ਕੀਤਾ ਜਾਵੇ-ਡੀ. ਸੀ.

ਹੁਸ਼ਿਆਰਪੁਰ , 12 ਅਕਤੂਬਰ ( ਬਲਜਿੰਦਰਪਾਲ ਸਿੰਘ , ਹਰਪ੍ਰੀਤ ਕੌਰ )- ਡਿਪਟੀ ਕਮਿਸ਼ਨਰ - ਕਮ - ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਯੋਗਤਾ 1 ਅਕਤੂਬਰ ਦੇ ਆਧਾਰ ’ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ( ਐੱਸ . ਆਈ .

Ad Position 21
No active advertisement
ਅਜੀਤ ਡੈਸਕ 13-10-2026
ਹੁਸ਼ਿਆਰਪੁਰ , 12 ਅਕਤੂਬਰ ( ਬਲਜਿੰਦਰਪਾਲ ਸਿੰਘ , ਹਰਪ੍ਰੀਤ ਕੌਰ )- ਡਿਪਟੀ ਕਮਿਸ਼ਨਰ - ਕਮ - ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਯੋਗਤਾ 1 ਅਕਤੂਬਰ ਦੇ ਆਧਾਰ ’ ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ( ਐੱਸ . ਆਈ . ਆਰ .) ਤਹਿਤ ਅੱਜ ਜ਼ਿਲ੍ਹੇ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾ ਰਹੀ ਹੈ । ਇਸ ਮੌਕੇ ਉਨ੍ਹਾਂ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ । ਇਸ ਦੌਰਾਨ ਜ਼ਿਲ੍ਹੇ ’ ਚ ਮੌਜੂਦ ਵੱਖ - ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ ( ਬੀ . ਐੱਲ . ਏ .) ਰਾਹੀਂ ਯੋਗ ਨਾਗਰਿਕਾਂ ਦੇ ਨਾਂਅ ਵੋਟਰ ਸੂਚੀ ਵਿਚ ਸ਼ਾਮਲ ਕਰਵਾਉਣ ਲਈ ਬੂਥ ਲੈਵਲ ਅਫ਼ਸਰਾਂ ( ਬੀ . ਐੱਲ . ਓ .) ਨੂੰ ਵੱਧ ਤੋਂ ਵੱਧ ਸਹਿਯੋਗ ਦੇਣ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਵਲੋਂ ਬੀ . ਐੱਲ . ਓਜ਼ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕਰਵਾਈ ਜਾ ਰਹੀ ਹੈ । ਡਿਪਟੀ ਕਮਿਸ਼ਨਰ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿਚ ਆਪਣਾ ਨਾਂਅ ਜ਼ਰੂਰ ਚੈੱਕ ਕਰਨ ਅਤੇ ਲੋੜ ਅਨੁਸਾਰ ਸੋਧ ਜਾਂ ਰਜਿਸਟਰੇਸ਼ਨ ਲਈ ਨਿਰਧਾਰਿਤ ਪ੍ਰਕਿਰਿਆ ਤਹਿਤ ਅਰਜ਼ੀ ਦੇਣ , ਤਾਂ ਜੋ ਲੋਕਤੰਤਰੀ ਪ੍ਰਕਿਰਿਆ ਵਿਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ । ਇਸ ਮੌਕੇ ਆਮ ਆਦਮੀ ਪਾਰਟੀ ਤੋਂ ਖ਼ੁਸ਼ੀ ਰਾਮ ਧੀਮਾਨ , ਸ਼੍ਰੋਮਣੀ ਅਕਾਲੀ ਦਲ ਤੋਂ ਜਗਤਾਰ ਸਿੰਘ , ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ , ਸੀ . ਪੀ . ਆਈ . ( ਐੱਮ .) ਤੋਂ ਗੁਰਮੇਸ਼ ਸਿੰਘ , ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਚੋਣ ਕਾਨੂੰਗੋ ਲਖਬੀਰ ਸਿੰਘ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਚਮੜੀ ਰੋਗਾਂ ਸੰਬੰਧੀ ਜਾਗਰੂਕਤਾ ਭਾਸ਼ਨ ਕਰਵਾਇਆ ਚਮੜੀ ਦੇ ਰੋਗਾਂ ਤੋਂ ਬਚਾਅ ਲਈ ਸਫ਼ਾਈ, ਸੰਤੁਲਿਤ ਜ... ਅਗਲੀ ਖ਼ਬਰ ਦਾਣਾ ਮੰਡੀ ਭੰਗਾਲਾ ਵਿਖੇ ਝੋਨੇ ਦੀ ਲਿਫ਼ਟਿੰਗ ਨਾ-ਮਾਤਰ, ਕਿਸਾਨਾਂ ਤੇ ਆੜ੍ਹਤੀਆਂ ਦੀਆਂ ਵਧੀਆਂ ਮੁਸ਼ਕਿਲਾਂ
Ad Position 24