12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਵਲੋਂ ਕਰਵਾਏ ਸਮਾਗਮ ਦੌਰਾਨ ਸੇਵਾ ਨਿਭਾਉਣ ਵਾਲੇ ਬੱਚਿਆਂ ਦਾ ਸਨਮਾਨ

ਨੌਸ਼ਹਿਰਾ ਪੱਤਣ, 12 ਅਕਤੂਬਰ (ਗੁਰਜੀਤ ਸਿੰਘ ਭੰਮਰਾ)-ਬੀਤੇ ਦਿਨੀਂ ਪਿੰਡ ਖਿੱਚੀਆਂ ਵਿਖੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਵਲੋਂ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ ਦੇ ਯਤਨਾਂ ਸਦਕਾ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਤਿੰਨ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਦੇ ਸੰਬੰਧ ਵਿਚ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ 100 ਦੇ ਕਰੀਬ ਨੌਜਵਾਨ ਸੇਵਾਦਾਰਾਂ ਨੂੰ ਬਾਬਾ ਸਤਿੰਦਰ ਸਿੰਘ ਕਿਲ੍ਹਾ ਅਟੱਲਗੜ੍ਹ ਵਾਲਿਆਂ ਤੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ ਵਲੋਂ ਸਿਰੋਪਾਓ ਤੇ ਗਿਆਨੀ ਦਿੱਤ ਸਿੰਘ ਅਤੇ ਪ੍ਰੋਫੈਸਰ ਗੁਰਮੁਖ ਸਿੰਘ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਮਾਗਮ ਦੀ ਸਫਲਤਾ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਸੇਵਾਦਾਰਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਬਾਬਾ ਸਤਿੰਦਰ ਸਿੰਘ ਕਿਲ੍ਹਾ ਅਟੱਲਗੜ੍ਹ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਤੇ ਗੁਰਮਤਿ ਸਮਾਗਮਾਂ ਨੂੰ ਸਫਲ ਬਣਾਉਣ ਵਿਚ ਸੰਗਤ ਅਤੇ ਸੇਵਾਦਾਰਾਂ ਦਾ ਅਹਿਮ ਯੋਗਦਾਨ ਹੁੰਦਾ ਹੈ।

Ad Position 21
No active advertisement
ਅਜੀਤ ਡੈਸਕ 13-10-2026
ਨੌਸ਼ਹਿਰਾ ਪੱਤਣ, 12 ਅਕਤੂਬਰ (ਗੁਰਜੀਤ ਸਿੰਘ ਭੰਮਰਾ)-ਬੀਤੇ ਦਿਨੀਂ ਪਿੰਡ ਖਿੱਚੀਆਂ ਵਿਖੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਵਲੋਂ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ ਦੇ ਯਤਨਾਂ ਸਦਕਾ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਤਿੰਨ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਦੇ ਸੰਬੰਧ ਵਿਚ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ 100 ਦੇ ਕਰੀਬ ਨੌਜਵਾਨ ਸੇਵਾਦਾਰਾਂ ਨੂੰ ਬਾਬਾ ਸਤਿੰਦਰ ਸਿੰਘ ਕਿਲ੍ਹਾ ਅਟੱਲਗੜ੍ਹ ਵਾਲਿਆਂ ਤੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ ਵਲੋਂ ਸਿਰੋਪਾਓ ਤੇ ਗਿਆਨੀ ਦਿੱਤ ਸਿੰਘ ਅਤੇ ਪ੍ਰੋਫੈਸਰ ਗੁਰਮੁਖ ਸਿੰਘ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਮਾਗਮ ਦੀ ਸਫਲਤਾ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਸੇਵਾਦਾਰਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਬਾਬਾ ਸਤਿੰਦਰ ਸਿੰਘ ਕਿਲ੍ਹਾ ਅਟੱਲਗੜ੍ਹ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਤੇ ਗੁਰਮਤਿ ਸਮਾਗਮਾਂ ਨੂੰ ਸਫਲ ਬਣਾਉਣ ਵਿਚ ਸੰਗਤ ਅਤੇ ਸੇਵਾਦਾਰਾਂ ਦਾ ਅਹਿਮ ਯੋਗਦਾਨ ਹੁੰਦਾ ਹੈ। ਇਸ ਮੌਕੇ ਭੁਪਿੰਦਰ ਸਿੰਘ ਪਿੰਕੀ ਨੇ ਸਮਾਗਮ ’ਚ ਨੌਜਵਾਨਾਂ ਵਲੋਂ ਸੇਵਾ ਨਿਭਾਉਣ ਦੀ ਸ਼ਲਾਘਾ ਕਰਦਿਆਂ ਬੱਚਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੈੱਡ ਗ੍ਰੰਥੀ ਕਿਲ੍ਹਾ ਅਟੱਲਗੜ੍ਹ ਸਾਹਿਬ ਭਾਈ ਸੇਵਾ ਸਿੰਘ, ਮਨਜੀਤ ਸਿੰਘ ਚੀਮਾ, ਗੁਰਮੀਤ ਸਿੰਘ ਮਿੰਟੂ, ਗੁਰਵਿੰਦਰ ਸਿੰਘ ਭੁੱਲਰ, ਗੁਰਟੇਕ ਸਿੰਘ ਭੰਮਰਾ, ਡਾ. ਸੁਖਵਿੰਦਰ ਸਿੰਘ, ਅਮਰਜੀਤ ਸਿੰਘ ਲਵਲੀ, ਬਲਦੇਵ ਸਿੰਘ ਧਾਮੀਆਂ, ਸਤਨਾਮ ਸਿੰਘ ਧਾਮੀਆਂ, ਮਨਜਿੰਦਰ ਸਿੰਘ ਨਿੱਕੂ ਚੱਕ, ਹਰਦੀਪ ਸਿੰਘ ਭੰਮਰਾ, ਗੁਰਦੀਪ ਸਿੰਘ ਧਾਮੀਆਂ, ਬਾਬਾ ਅਮਰੀਕ ਸਿੰਘ ਕੁਲੀਆਂ ਲਵਾਣਾ, ਹਰਮਨ ਸਿੰਘ ਤੇ ਸੇਵਾਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰ ਮਾਰਸ਼ਲ ਕਾਨਵੈਂਟ ਸਕੂਲ ਦੇ ਜੇਤੂ ਬੱਚਿਆਂ ਨਾਲ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਤੇ ਹੋਰ। ਸਵੀਰ : ਹਰਮੇਲ ਸਿੰਘ ਖੱਖ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਨਿਸ਼ਾਨ ਅਕੈਡਮੀ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24