13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ 154 ਹੋਰ ਨਵੇਂ ਆਮ ਆਦਮੀ ਕਲੀਨਿਕ

ਹੁਸ਼ਿਆਰਪੁਰ, 12 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਲ੍ਹ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਵਿਚ ਨਵੇਂ ਖੋਲ੍ਹੇ ਜਾ ਰਹੇ 154 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਪਿੰਡ ਹਰਖੋਵਾਲ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ ਦੌਰਾਨ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ। ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 13-10-2026
ਹੁਸ਼ਿਆਰਪੁਰ, 12 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਲ੍ਹ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਵਿਚ ਨਵੇਂ ਖੋਲ੍ਹੇ ਜਾ ਰਹੇ 154 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਸੋਮਵਾਰ ਨੂੰ ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ ਦੀ ਮੌਜੂਦਗੀ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਹਰੇਕ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਗੰਭੀਰਤਾ ਤੇ ਆਪਸੀ ਤਾਲਮੇਲ ਨਾਲ ਨਿਭਾਏ। ਵਿਧਾਇਕ ਡਾ. ਇਸ਼ਾਂਕ ਕੁਮਾਰ ਅਤੇ ਡਿਪਟੀ ਕਮਿਸ਼ਨਰ ਨੇ ਸਮਾਗਮ ਵਾਲੀ ਥਾਂ ’ਤੇ ਸਾਫ਼-ਸਫ਼ਾਈ, ਬੈਠਣ ਦੇ ਪ੍ਰਬੰਧ, ਆਵਾਜਾਈ ਪ੍ਰਬੰਧਨ, ਪਾਰਕਿੰਗ, ਸੁਰੱਖਿਆ, ਪੀਣ ਵਾਲੇ ਪਾਣੀ, ਬਿਜਲੀ ਤੇ ਹੋਰ ਲੋੜੀਂਦੀਆਂ ਸਹੂਲਤਾਂ ਸਮੇਤ ਸਾਰੇ ਪ੍ਰਬੰਧ ਸੁਚਾਰੂ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਸਹਾਇਕ ਕਮਿਸ਼ਨਰ (ਜ) ਡਾ. ਸੁਮਿਤ ਮੁੱਧ, ਐੱਸ. ਪੀ. ਸੰਦੀਪ ਸਿੰਘ, ਐੱਸ. ਡੀ. ਐੱਮ. ਪਰਮਪ੍ਰੀਤ ਸਿੰਘ, ਆਰ. ਟੀ. ਓ. ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ ਗੁਰਕੰਵਲ ਸਿੰਘ, ਗੁਰਪ੍ਰੀਤ ਕੌਰ, ਸਿਵਲ ਸਰਜਨ ਡਾ. ਮਨਦੀਪ ਕੰਵਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਸ੍ਰੀ ਅਗਰਸੈਨ ਜੈਅੰਤੀ ’ਤੇ ਅਗਰਵਾਲ ਸਮਾਜ ਮੁਕੇਰੀਆਂ ਵਲੋਂ ਧਾਰਮਿਕ ਸਮਾਗਮ ਅਗਲੀ ਖ਼ਬਰ ਰੂਪੋਵਾਲ ’ਚ 2.30 ਕਰੋੜ ਦੀ ਨਾਲ ਪੁਲ ਦੇ ਨਿਰਮਾਣ ਦੀ ਸ਼ੁਰੂਆਤ-ਡਾ. ਇਸ਼ਾਂਕ ਕੁਮਾਰ
Ad Position 24