12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਖ਼ਾਲਸਾ ਕਾਲਜ ’ਚ ‘ਸਾਈਬਰ ਸੁਰੱਖਿਆ’ ਵਿਸ਼ੇ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਗਣਿਤ ਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਈ.

Ad Position 21
No active advertisement
ਜਾਗਰੂਕਤਾ ਪ੍ਰੋਗਰਾਮ ਦੌਰਾਨ ਸਬ-ਇੰਸਪੈਕਟਰ ਸੁਖਦੇਵ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਅਮਨਦੀਪ ਹੀਰਾ। ਤਸਵੀਰ : ਧਾਲੀਵਾਲ 13-10-2026
ਗੜ੍ਹਸ਼ੰਕਰ, 12 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਗਣਿਤ ਤੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਈ. ਆਈ. ਸੀ. ਦੇ ਬੈਨਰ ਹੇਠ ਸਾਂਝ ਕੇਂਦਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸਰਦਾਰ ਵੱਲਭ ਭਾਈ ਪਟੇਲ ਦੀ 151ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ‘ਸਾਈਬਰ ਸੁਰੱਖਿਆ’ ਵਿਸ਼ੇ ‘ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਦੌਰਾਨ ਸਬ-ਇੰਸਪੈਕਟਰ ਸੁਖਦੇਵ ਸਿੰਘ ਇੰਚਾਰਜ ਸੁਵਿਧਾ ਕੇਂਦਰ ਨੇ ਸਾਈਬਰ ਸੁਰੱਖਿਆ ਦੀ ਮਹੱਤਤਾ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਜੀਟਲ ਯੁੱਗ ਵਿਚ ਆਨਲਾਈਨ ਸੇਵਾਵਾਂ ਦੇ ਨਾਲ ਨਾਲ ਸਾਈਬਰ ਖ਼ਤਰਿਆਂ ਪ੍ਰਤੀ ਜਾਗਰੂਕ ਰਹਿਣ ਦੀ ਬਹੁਤ ਲੋੜ ਹੈ। ਇਸ ਮੌਕੇ ਬੁਲਾਰੇ ਜਤਿੰਦਰ ਨੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ, ਆਨਲਾਈਨ ਧੋਖਾਧੜੀ ‘ਤੇ ਨਿੱਜੀ ਜਾਣਕਾਰੀ ਦੀ ਸੁਰੱਖਿਆ ਸੰਬੰਧੀ ਜਾਗਰੂਕ ਕਰਦਿਆਂ ਸੁਰੱਖਿਅਤ ਡਿਜੀਟਲ ਵਰਤੋਂ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਇਸ ਸੰਬੰਧੀ ਜਾਗਰੂਕਤਾ ਜਾਣਕਾਰੀ ਪਰਿਵਾਰ ਤੇ ਸਮਾਜ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਸਾਂਝ ਕੇਂਦਰ ਦੇ ਇੰਚਾਰਜ ਸਬ-ਇੰਸਪੈਕਟਰ ਸੁਖਦੇਵ ਸਿੰਘ ਤੇ ਸਮੂਹ ਮੈਂਬਰਾਂ ਦਾ ਵਿਦਿਆਰਥੀਆਂ ਵਿਚ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸਾਂਝ ਕੇਂਦਰ ਤੋਂ ਜਸਪਾਲ, ਰੇਖਾ ਰਾਣੀ ਤੇ ਕਾਲਜ ਸਟਾਫ਼ ਵਿਚ ਪ੍ਰੋ. ਦੀਪਿਕਾ, ਡਾ. ਅਜੇ ਦੱਤਾ, ਪ੍ਰੋ. ਕਨਿਕਾ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਅਨਿਲ ਚੋਪੜਾ ਦੀ ਯਾਦ ’ਚ ਬਣਨ ਵਾਲੇ ਆਡੀਟੋਰੀਅਮ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਅਣਪਛਾਤਿਆਂ ਨੇ ਮਟਰਾਂ ’ਤੇ ਸਪਰੇਅ ਕਰਕੇ ਕੀਤਾ ਹਜ਼ਾਰਾਂ ਦਾ ਨੁਕਸਾਨ
Ad Position 24