ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ‘ਆਪ’ ਸਰਕਾਰ ਜ਼ਿੰਮੇਵਾਰ-ਭੁੱਲੇਵਾਲ ਰਾਠਾਂ
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਦੀ ਕਰੜੇ ਸ਼ਬਦਾਂ ’ਚ ਨਿਖੇਧੀ ਕਰਦੇ ਹੋਏ ਕਿਹਾ ਕਿ ਸਿੱਖ ਨੌਜਵਾਨ ਦੇ ਕਤਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਭੁੱਲੇਵਾਲ ਰਾਠਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਛੇੜ ਵਾਲੀ ਇਸ ਸਰਕਾਰ ਦੇ ਰਾਜ ਵਿਚ ਨਸ਼ਾ ਕਈ ਗੁਣਾਂ ਵਧਿਆ ਹੈ।
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੇ ਕਤਲ ਦੀ ਕਰੜੇ ਸ਼ਬਦਾਂ ’ਚ ਨਿਖੇਧੀ ਕਰਦੇ ਹੋਏ ਕਿਹਾ ਕਿ ਸਿੱਖ ਨੌਜਵਾਨ ਦੇ ਕਤਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਭੁੱਲੇਵਾਲ ਰਾਠਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਛੇੜ ਵਾਲੀ ਇਸ ਸਰਕਾਰ ਦੇ ਰਾਜ ਵਿਚ ਨਸ਼ਾ ਕਈ ਗੁਣਾਂ ਵਧਿਆ ਹੈ। ਉਨ੍ਹਾਂ ਕਿਹਾ ਕਿ ਲੰਮੇ ਅਰਸੇ ਤੋਂ ਨਸ਼ਿਆਂ ਦਾ ਸੱਚ ਉਜਾਗਰ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸਰਕਾਰ ਦੀ ਸ਼ਹਿਰ ‘ਤੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੇ ਦਿਨ ਦਿਹਾੜੇ ਮਾਰ ਮੁਕਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਜਿੱਥੇ ਪੋਲ ਖੋਲ੍ਹ ਕੇ ਰੱਖ ਦਿੱਤੀ, ਉੱਥੇ ਹੀ ਸੂਬੇ ਦੀ ਅਮਨ ਕਾਨੂੰਨ ਦੀ ਵਿਗੜੀ ਹਾਲਤ ਨੂੰ ਵੀ ਉਜਾਗਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਘਟਨਾ ਤੋਂ ਬਾਅਦ ਨੈਤਿਕਤਾ ਦੇ ਅਧਾਰ ‘ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।