14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੀ. ਐੱਚ. ਸੀ. ਬੁੱਢਾਬੜ ਵਿਖੇ ਡੇਂਗੂ ਦੀ ਰੋਕਥਾਮ ਸੰਬੰਧੀ ਜਾਂਚ ਤੇ ਜਾਗਰੂਕਤਾ ਮੁਹਿੰਮ

ਭੰਗਾਲਾ, 13 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਡਾ. ਨੀਲਮ ਦੀ ਅਗਵਾਈ ’ਚ ਸੀ.

Ad Position 21
No active advertisement
ਅਜੀਤ ਡੈਸਕ 14-10-2026
ਭੰਗਾਲਾ, 13 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਡਾ. ਨੀਲਮ ਦੀ ਅਗਵਾਈ ’ਚ ਸੀ. ਐੱਚ. ਸੀ. ਬੁੱਢਾਬੜ ਵਿਖੇ ਡੇਂਗੂ ਦੀ ਰੋਕਥਾਮ ਲਈ ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਤੇ ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਜਾਗਰੂਕ ਕੀਤਾ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਕੂਲਰਾਂ ਅਤੇ ਪਾਣੀ ਵਾਲੇ ਬਰਤਨਾਂ ਦੀ ਨਿਯਮਿਤ ਸਫ਼ਾਈ ਕਰਨ ਤੇ ਪੂਰੀ ਬਾਂਹ ਵਾਲੇ ਕੱਪੜੇ ਪਹਿਨਣ। ਇਸ ਮੌਕੇ ਰਿੰਪੀ, ਸੁਨੀਤਾ ਨਰਸਿੰਗ ਸਿਸਟਰ, ਮਧੂ ਸੀਨੀਅਰ ਫਾਰਮੇਸੀ ਅਫ਼ਸਰ, ਮਨਜੂ, ਗੁਰਿੰਦਰ ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ। ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣ ਅਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਰਸੇਮ ਲਾਲ ਨਮਿਤ ਪਾਠ ਦੇ ਭੋਗ ਅੱਜ ਅਗਲੀ ਖ਼ਬਰ ਬਾਬਾ ਬੁੱਢਾ ਜੀ ਦੇ ਗੁਰਪੁਰਬ ਸੰਬੰਧੀ ਸਮਾਗਮ 23 ਨੂੰ
Ad Position 24