14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਹਲਕਾ ਇੰਚਾਰਜ ਬਿੱਕਾ ਚੀਮਾ ਵਲੋਂ ਡੋਰ-ਟੂ-ਡੋਰ ਮੁਹਿੰਮ, ਪਿੰਡ ਲੁਡਿਆਣੀ ਸਮੇਤ ਵੱਖ-ਵੱਖ ਪਿੰਡਾਂ ’ਚ ਕੀਤੀ ਪਹੁੰਚ

ਦਸੂਹਾ, 13 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਹਲਕਾ ਦਸੂਹਾ ਵਿਚ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਇੰਚਾਰਜ ਸ.

Ad Position 21
No active advertisement
ਅਜੀਤ ਡੈਸਕ 14-10-2026
ਦਸੂਹਾ, 13 ਅਕਤੂਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਹਲਕਾ ਦਸੂਹਾ ਵਿਚ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਇੰਚਾਰਜ ਸ. ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਪਿੰਡ ਲੁਡਿਆਣੀ ਸਮੇਤ ਹੋਰ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿਚ ਲੋਕਾਂ ਤੱਕ ਪਹੁੰਚ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਦੇ ਉਦੇਸ਼ ਨਾਲ ਮੁਹਿੰਮ ਨੂੰ ਅੱਗੇ ਵਧਾਇਆ। ਇਸ ਮੌਕੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਮੰਤਵ ਪਿੰਡ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਅਤੇ ਪਾਰਟੀ ਦੀ ਵਿਚਾਰਧਾਰਾ ਬਾਰੇ ਜਾਣੂੰ ਕਰਵਾਉਣਾ ਹੈ। ਡੋਰ-ਟੂ-ਡੋਰ ਮੁਹਿੰਮ ਰਾਹੀਂ ਪਾਰਟੀ ਆਗੂਆਂ ਵਲੋਂ ਲੋਕਾਂ ਤੱਕ ਪਹੁੰਚ ਬਣਾਉਣ ਤੇ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਭੁਪਿੰਦਰ ਸਿੰਘ ਨੀਲੂ, ਦਵਿੰਦਰ ਸਿੰਘ ਕਾਹਲੋਂ, ਜਸਵਿੰਦਰ ਸਿੰਘ ਜੱਸਾ ਕਾਲੜਾ, ਜਸਵਿੰਦਰ ਸਿੰਘ ਪੱਸੀ ਬੇਟ, ਹਰਸ਼ਜੋਤ ਸਿੰਘ ਘੁੰਮਣ, ਲਵਦੀਪ ਸਿੰਘ ਚੰਡੀਦਾਸ, ਮੇਜਰ ਸਿੰਘ, ਜਸਵਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਸਾਹਿਲ ਦਾ 14ਵਾਂ ਨਾਵਲ ‘ਮੋਰ ਨਾਚ’ ਕੀਤਾ ਲੋਕ ਅਰਪਣ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਤੇ ਬੈਜ ਸਮਾਰੋਹ
Ad Position 24