14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਸ਼ਵਕਰਮਾ ਸਭਾ ਵਲੋਂ 64ਵੇਂ ਸਾਲਾਨਾ ਸਮਾਗਮ ਦਾ ਪੋਸਟਰ ਜਾਰੀ, 9 ਨੂੰ ਹੋਵੇਗਾ ਸਾਲਾਨਾ ਸਮਾਗਮ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਸ੍ਰੀ ਵਿਸ਼ਵਕਰਮਾ ਮੰਦਰ ਗੜ੍ਹਸ਼ੰਕਰ ਵਿਖੇ ਸ੍ਰੀ ਵਿਸ਼ਵਕਰਮਾ ਸਭਾ ਵਲੋਂ 64ਵਾਂ ਸਾਲਾਨਾ ਸਮਾਗਮ 9 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਸਮਾਗਮ ਦਾ ਪੋਸਟਰ ਜਾਰੀ ਕੀਤਾ।

Ad Position 21
No active advertisement
ਅਜੀਤ ਡੈਸਕ 14-10-2026
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਸ੍ਰੀ ਵਿਸ਼ਵਕਰਮਾ ਮੰਦਰ ਗੜ੍ਹਸ਼ੰਕਰ ਵਿਖੇ ਸ੍ਰੀ ਵਿਸ਼ਵਕਰਮਾ ਸਭਾ ਵਲੋਂ 64ਵਾਂ ਸਾਲਾਨਾ ਸਮਾਗਮ 9 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਸਮਾਗਮ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਸਭਾ ਦੇ ਪ੍ਰਧਾਨ ਜੋਗਿੰਦਰ ਸਿੰਘ ਰਐਤ ਨੇ ਦੱਸਿਆ ਕਿ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਸਾਲਾਨਾ ਸਮਾਗਮ ਦੌਰਾਨ 9 ਨਵੰਬਰ ਨੂੰ ਸਵੇਰੇ ਹਵਨ ਦੀ ਰਸਮ ਉਪਰੰਤ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਸੰਤ ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ ਵਾਲੇ ਕਰਨਗੇ। ਇਸ ਮੌਕੇ ਢਾਡੀ ਜਸਦੀਪ ਸਿੰਘ ਨਾਗਰਾ ਮੈਂਹਿੰਦਪੁਰ ਵਾਲੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਜਤਿੰਦਰ ਧੀਮਾਨ ਤੂੰਬੀ ਵਾਲਾ ਤੇ ਗਾਇਕਾ ਮੈਂਡੀ ਕਾਲਰਾ ਵਲੋਂ ਆਪਣੇ ਗੀਤਾਂ ਰਾਹੀਂ ਭਗਵਾਨ ਵਿਸ਼ਵਕਰਮਾ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਪੋਸਟਰ ਜਾਰੀ ਕਰਨ ਸਮੇਂ ਜੋਗਿੰਦਰ ਸਿੰਘ ਰਐਤ ਪ੍ਰਧਾਨ, ਭੁਪਿੰਦਰ ਸਿੰਘ ਸੈਂਹਬੀ, ਮਹਿੰਦਰ ਸਿੰਘ ਪਨੇਸਰ ਕੈਸ਼ੀਅਰ, ਜੋਗਾ ਸਿੰਘ ਗੋਗੋਂ, ਹਰਬੰਸ ਸਿੰਘ ਮਣਕੂ, ਪਰਮਜੀਤ ਸਿੰਘ, ਅਵਤਾਰ ਸਿੰਘ ਬਗਵਾਈਂ, ਦਿਲਬਾਗ ਸਿੰਘ ਚੌਹੜਾ, ਸੰਜੀਵ ਧੀਮਾਨ, ਗੁਰਦੀਪ ਸਿੰਘ ਡੋਗਰਪੁਰ, ਮਨੋਹਰ ਲਾਲ, ਮੇਜਰ ਸਿੰਘ ਤੇ ਹੋਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਨਵਰਾਤਰਿਆਂ ਦੌਰਾਨ ਕੰਨਿਆ ਪੂਜਨ ਦੇ ਨਾਲ ਧੀਆਂ ਦੀ ਸੁਰੱਖਿਆ ਦਾ ਸੰਕਲਪ ਲੈਣਾ ਵੀ ਜ਼ਰੂਰੀ-ਅਰੋੜਾ ਅਗਲੀ ਖ਼ਬਰ ਮੀਟਿੰਗ ’ਚ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ
Ad Position 24