ਦਸਮੇਸ਼ ਸੇਵਾ ਸੰਮਤੀ ਵਲੋਂ ਕੀਰਤਨ ਦਰਬਾਰ 24 ਨੂੰ, ਤਿਆਰੀਆਂ ਸੰਬੰਧੀ ਪਿੰਡਾਂ ’ਚ ਮੀਟਿੰਗਾਂ ਜਾਰੀ
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਦਸਮੇਸ਼ ਸੇਵਾ ਸੰਮਤੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਵਿਖੇ ਮਹਾਨ ਕੀਰਤਨ ਦਰਬਾਰ 24 ਅਕਤੂਬਰ ਨੂੰ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਪਿੰਡ ਲਾਂਬੜਾ, ਲਾਚੋਵਾਲ, ਚੱਕੋਵਾਲ ਸ਼ੇਖ਼ਾਂ, ਗੁਲਿੰਡ, ਚਡਿਆਲ, ਬੈਂਸ ਖ਼ੁਰਦ, ਸ਼ੇਖੂਪੁਰ, ਲੁਹਾਰ ਕੰਗਣਾ, ਸਤੌਰ ਆਦਿ ਪਿੰਡਾਂ ‘’ਚ ਪ੍ਰਬੰਧਕਾਂ ਤੇ ਸੇਵਾਦਾਰਾਂ ਦੀ ਵਿਸ਼ੇਸ਼ ਮੀਟਿੰਗ ਹੋਈ।
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਦਸਮੇਸ਼ ਸੇਵਾ ਸੰਮਤੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਵਿਖੇ ਮਹਾਨ ਕੀਰਤਨ ਦਰਬਾਰ 24 ਅਕਤੂਬਰ ਨੂੰ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਪਿੰਡ ਲਾਂਬੜਾ, ਲਾਚੋਵਾਲ, ਚੱਕੋਵਾਲ ਸ਼ੇਖ਼ਾਂ, ਗੁਲਿੰਡ, ਚਡਿਆਲ, ਬੈਂਸ ਖ਼ੁਰਦ, ਸ਼ੇਖੂਪੁਰ, ਲੁਹਾਰ ਕੰਗਣਾ, ਸਤੌਰ ਆਦਿ ਪਿੰਡਾਂ ‘’ਚ ਪ੍ਰਬੰਧਕਾਂ ਤੇ ਸੇਵਾਦਾਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਨੇ ਦੱਸਿਆ ਕਿ ਕੀਰਤਨ ਦਰਬਾਰ ‘’ਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ‘’ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਰੂਪ ਸਿੰਘ ਰੂਪ ਖ਼ਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਭਾਈ ਸੁਖਦੇਵ ਸਿੰਘ ਨਡਾਲੋਂ, ਢਾਡੀ ਭਾਈ ਸੁਖਬੀਰ ਸਿੰਘ ਚੌਹਾਨ, ਭਾਈ ਸੁਰਿੰਦਰ ਸਿੰਘ ਹੁਸ਼ਿਆਰਪੁਰ ਵਾਲੇ, ਭਾਈ ਨਰਿੰਦਰ ਸਿੰਘ ਅਸਲਾਮਾਬਾਦ, ਭਾਈ ਮਲਕੀਤ ਸਿੰਘ ਹੁਸ਼ਿਆਰਪੁਰ ਵਾਲੇ, ਕਥਾਵਾਚਕ ਭਾਈ ਨਛੱਤਰ ਸਿੰਘ ਬ੍ਰਹਮਜੀਤ ਅਤੇ ਭਾਈ ਪਰਮਜੀਤ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਜਵੱਦੀ ਟਕਸਾਲ ਲੁਧਿਆਣਾ ਵਾਲੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ, ਗੁਰਇਤਿਹਾਸ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਗੁਰਚਰਨ ਸਿੰਘ ਧਾਮੀ, ਕੁਲਵੰਤ ਸਿੰਘ, ਜਸਪਾਲ ਸਿੰਘ, ਪਰਮਿੰਦਰ ਸਿੰਘ, ਜਸਵੀਰ ਸਿੰਘ, ਕਮਲਜੀਤ ਸਿੰਘ, ਉਪਿੰਦਰ ਸਿੰਘ, ਸੁਖਵਿੰਦਰ ਸਿੰਘ, ਮਨੋਹਰ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਉਂਕਾਰ ਸਿੰਘ, ਬਲਵੀਰ ਸਿੰਘ, ਕੇਵਲ ਸਿੰਘ, ਤਰਨਜੀਤ ਸਿੰਘ, ਜਗਦੀਸ਼ ਸਿੰਘ, ਗੁਰਸਿਮਰਤ ਸਿੰਘ, ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਨਛੱਤਰ ਸਿੰਘ, ਹਰਜਿੰਦਰ ਸਿੰਘ, ਬਿਮਲ ਕੁਮਾਰ, ਮਨਜੀਤ ਸਿੰਘ, ਕੁਲਦੀਪ ਸਿੰਘ, ਜਸਪ੍ਰੀਤ ਸਿੰਘ, ਕਮਲਜੀਤ ਸਿੰਘ, ਰੁਪਿੰਦਰਪਾਲ ਸਿੰਘ ਆਦਿ ਹਾਜ਼ਰ ਸਨ।