14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਹਾਰਾਜਾ ਅਗਰਸੈਨ ਜੈਅੰਤੀ ਮਨਾਈ

ਗੜ੍ਹਦੀਵਾਲਾ, 13 ਅਕਤੂਬਰ (ਚੱਗਰ)-ਅਗਰਵਾਲ ਸਭਾ ਗੜ੍ਹਦੀਵਾਲਾ ਵਲੋਂ ਪ੍ਰਧਾਨ ਰਿਸ਼ੂ ਗੁਪਤਾ ਦੀ ਅਗਵਾਈ ਹੇਠ ਮਹਾਰਾਜਾ ਅਗਰਸੈਨ ਜੈਅੰਤੀ ਸ਼ਰਧਾ ਨਾਲ ਮਨਾਈ ਗਈ, ਜਿਸ ‘ਚ ਅਗਰਵਾਲ ਸਭਾ ਦੇ ਮੈਂਬਰਾਂ, ਪਰਿਵਾਰਾਂ ਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਡਿਤ ਸੁਦੇਸ਼ ਸ਼ਰਮਾ ਦੀ ਅਗਵਾਈ ਹੇਠ ਜੇਠ ਘਰ ਵਿਖੇ ਮਹਾਰਾਜਾ ਅਗਰਸੈਨ ਦੀ ਪੂਜਾ-ਅਰਚਨਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 14-10-2026
ਗੜ੍ਹਦੀਵਾਲਾ, 13 ਅਕਤੂਬਰ (ਚੱਗਰ)-ਅਗਰਵਾਲ ਸਭਾ ਗੜ੍ਹਦੀਵਾਲਾ ਵਲੋਂ ਪ੍ਰਧਾਨ ਰਿਸ਼ੂ ਗੁਪਤਾ ਦੀ ਅਗਵਾਈ ਹੇਠ ਮਹਾਰਾਜਾ ਅਗਰਸੈਨ ਜੈਅੰਤੀ ਸ਼ਰਧਾ ਨਾਲ ਮਨਾਈ ਗਈ, ਜਿਸ ‘ਚ ਅਗਰਵਾਲ ਸਭਾ ਦੇ ਮੈਂਬਰਾਂ, ਪਰਿਵਾਰਾਂ ਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਡਿਤ ਸੁਦੇਸ਼ ਸ਼ਰਮਾ ਦੀ ਅਗਵਾਈ ਹੇਠ ਜੇਠ ਘਰ ਵਿਖੇ ਮਹਾਰਾਜਾ ਅਗਰਸੈਨ ਦੀ ਪੂਜਾ-ਅਰਚਨਾ ਕੀਤੀ ਗਈ। ਇਸ ਮੌਕੇ ਰਾਸ ਬਿਹਾਰੀ ਸ਼ਰਨ ਐਂਡ ਪਾਰਟੀ, ਹੁਸ਼ਿਆਰਪੁਰ ਨੇ ਸੁੰਦਰ ਭਜਨਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਸ਼ਰਧਾਲੂਆਂ ਨੇ ਭਗਤੀ ਭਾਵ ਨਾਲ ਭਜਨਾਂ ਦਾ ਆਨੰਦ ਮਾਣਿਆ। ਇਸ ਮੌਕੇ ਸਭਾ ਦੇ ਚੇਅਰਮੈਨ ਪਵਨ ਗੁਪਤਾ, ਵਰਿੰਦਰ ਗੋਇਲ ਨੇ ਮਹਾਰਾਜਾ ਅਗਰਸੈਨ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਸਮਾਜ ਪ੍ਰਤੀ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਅਗਰਵਾਲ ਸਭਾ ਦੇ ਮੈਂਬਰਾਂ ਤੇ ਸਮੂਹ ਅਗਰਵਾਲ ਪਰਿਵਾਰਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ ਬੇਟੀ ਬਚਾਓ-ਬੇਟੀ ਪੜ੍ਹਾਓ ਸੈੱਲ ਵਲੋਂ ਪੋਸਟਰ ਮੇਕਿੰਗ ਮੁਕਾਬਲਾ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ (ਹੁਸ਼ਿਆਰਪੁਰ) ਦੀ ਮੀਟਿੰਗ
Ad Position 24