ਰਿੰਕੂ ਚਾਂਦਪੁਰੀ ਵਲੋਂ ਪਰਵਿੰਦਰ ਸਿੰਘ ਝੋਟੇ ਦੀ ਕਤਲ ਦੀ ਨਿਖੇਧੀ
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਭਾਜਪਾ ਆਗੂ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਦਿਨ ਦਿਹਾੜੇ ਮੈਡੀਕਲ ਸਟੋਰ ਮਾਲਕ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਹ ਪੰਜਾਬ ਸਰਕਾਰ ਦੀ ਨਾਲਾਇਕੀ ਦਾ ਸਿੱਟਾ ਹੈ। ਰਿੰਕੂ ਚਾਂਦਪੁਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਯੁੱਧ ਚਲਾਉਣ ਵਾਲੀ ਸਰਕਾਰ ਦੇ ਰਾਜ ਵਿਚ ਪੰਜਾਬ ਵਿਚ ਨਸ਼ਾ ਪਹਿਲਾ ਨਾਲੋਂ ਵੀ ਵਧਿਆ ਹੈ।
ਅਜੀਤ ਡੈਸਕ
14-10-2026