13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਚੇਅਰਮੈਨ ਮਾਰਕੀਟ ਕਮੇਟੀ ਤੇ ਐੱਸ. ਡੀ. ਐੱਮ. ਨੇ ਦਾਣਾ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਾਉਣ ਦੇ ਉਦੇਸ਼ ਨਾਲ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਤੇ ਐੱਸ. ਡੀ.

Ad Position 21
No active advertisement
ਅਜੀਤ ਡੈਸਕ 14-10-2026
ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਾਉਣ ਦੇ ਉਦੇਸ਼ ਨਾਲ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਤੇ ਐੱਸ. ਡੀ. ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਚੇਅਰਮੈਨ ਚੇਚੀ ਤੇ ਐੱਸ. ਡੀ. ਐੱਮ. ਪਰਮਪ੍ਰੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦੌਰਾਨ ਸੰਭਾਵਿਤ ਬਰਸਾਤ ਨੂੰ ਧਿਆਨ ਵਿਚ ਰੱਖਦਿਆਂ ਮੰਡੀਆਂ ਵਿਚ ਬਚਾਅ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਕਿਸਾਨਾਂ ਦੀ ਫ਼ਸਲ ਦੀ ਸੁਚਾਰੂ ਖ਼ਰੀਦ ਯਕੀਨੀ ਬਣਾਉਣਾ ਹੈ, ਤਾਂ ਜੋ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸੰਬੰਧਿਤ ਵਿਭਾਗਾਂ ਤੇ ਖ਼ਰੀਦ ਏਜੰਸੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਐੱਸ. ਡੀ. ਐੱਮ. ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਚੁਕਾਈ ਤੇ ਹੋਰ ਜ਼ਰੂਰੀ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਬਰਸਾਤ ਦੀ ਸਥਿਤੀ ਵਿਚ ਝੋਨੇ ਨੂੰ ਸੁਰੱਖਿਅਤ ਰੱਖਣ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਦੀ ਫ਼ਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਮੀਟਿੰਗ ‘ਚ ਕੰਟਰੋਲਰ ਖ਼ੁਰਾਕ ਤੇ ਸਪਲਾਈ ਨਰਿੰਦਰ ਸਿੰਘ ਸਮੇਤ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਤੇ ਹੋਰ ਸੰਬੰਧਿਤ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਲਈ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਭਾਜਪਾ ਓ. ਬੀ. ਸੀ. ਮੋਰਚਾ ਸੂਬਾ ਕਮੇਟੀ ਮੈਂਬਰ ਬਣਨ ’ਤੇ ਰਿੰਕੂ ਚਾਂਦਪੁਰੀ ਸਨਮਾਨਿਤ
Ad Position 24