13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਲਈ ਤਿਆਰੀਆਂ ਸ਼ੁਰੂ

ਬੀਣੇਵਾਲ, 13 ਅਕਤੂਬਰ (ਬੈਜ ਚੌਧਰੀ)-ਫ਼ਰਵਰੀ 2027 ‘ਚ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਪਵਿੱਤਰ ਅਸਥਾਨ ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਦੀ ਸ਼ੁਰੂਆਤ 65 ਵਾਈ 200 ਫ਼ੁੱਟ ਲੰਬੀ ਚੌੜੀ ਸ਼ੈੱਡ ਦਾ ਨਿਰਮਾਣ ਕਰਕੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦਿੱਤੀ।

Ad Position 21
No active advertisement
ਅਜੀਤ ਡੈਸਕ 14-10-2026
ਬੀਣੇਵਾਲ, 13 ਅਕਤੂਬਰ (ਬੈਜ ਚੌਧਰੀ)-ਫ਼ਰਵਰੀ 2027 ‘ਚ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਪਵਿੱਤਰ ਅਸਥਾਨ ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਦੀ ਸ਼ੁਰੂਆਤ 65 ਵਾਈ 200 ਫ਼ੁੱਟ ਲੰਬੀ ਚੌੜੀ ਸ਼ੈੱਡ ਦਾ ਨਿਰਮਾਣ ਕਰਕੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪਾਵਨ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪ੍ਰਬੰਧਕਾਂ, ਸੇਵਾਦਾਰਾਂ ਤੇ ਸੰਗਤਾਂ ਵਲੋਂ ਵੱਖ-ਵੱਖ ਸੇਵਾਵਾਂ ਸੰਭਾਲੀਆਂ ਜਾ ਰਹੀਆਂ ਹਨ। ਗੁਰੂ ਰਵਿਦਾਸ ਮਹਾਰਾਜ ਜੀ ਦਾ 650 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਆਦਿ ਧਰਮੀ ਸਮਾਜ ਤੇ ਗੁਰੂ ਮਹਾਰਾਜ ਜੀ ਦੀ ਵਿਚਾਰਧਾਰਾ ਨਾਲ ਜੁੜੀਆਂ ਸੰਗਤਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਪ੍ਰਬੰਧਕਾਂ ਵਲੋਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੇਵਾਦਾਰਾਂ ਦੀਆਂ ਵੱਖ-ਵੱਖ ਟੀਮਾਂ ਬਣਾਉਣ ਅਤੇ ਸੰਗਤਾਂ ਦੀ ਆਮਦ ਨੂੰ ਧਿਆਨ ’ਚ ਰੱਖਦਿਆਂ ਲੋੜੀਂਦੇ ਪ੍ਰਬੰਧ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਕਮੇਟੀ ਦੇ ਚੇਅਰਮੈਨ ਨਾਜ਼ਰ ਰਾਮ ਮਾਨ ਤੇ ਰਾਜਨੀਤਿਕ ਵਿੰਗ ਨਾਲ ਸਬੰਧਿਤ ਸਵਾਗਤੀ ਕਮੇਟੀ ਦੇ ਇੰਚਾਰਜ ਜਗਦੀਸ਼ ਕੁਮਾਰ ਨੇ ਕਿਹਾ ਕਿ ਸੰਗਤ ਵਲੋਂ ਬੇਸ਼ੱਕ ਹਰ ਹਫ਼ਤੇ ਕੋਈ ਨਾ ਕੋਈ ਸਮਾਗਮ ਚਰਨਛੋਹ ਗੰਗਾ ਵਿਖੇ ਕੀਤਾ ਜਾਂਦਾ ਹੈ, ਜਿਨ੍ਹਾਂ ਲਈ ਕਮੇਟੀ ਵਲੋਂ ਲੰਗਰ ਆਦਿ ਦੇ ਪ੍ਰਬੰਧ ਕੀਤੇ ਜਾਂਦੇ ਹਨ ਪਰ ਕਮੇਟੀ ਵਲੋਂ ਵੱਡਾ ਸਮਾਗਮ 31 ਦਸੰਬਰ 2026 ਦੀ ਰਾਤ ਤੇ 1 ਜਨਵਰੀ 2027 ਨੂੰ ਹੋਵੇਗਾ ਅਤੇ 650 ਸਾਲਾ ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਫ਼ਰਵਰੀ ‘ਚ ਕਰਵਾਇਆ ਜਾਵੇਗਾ ਇਸ ਤੋਂ ਇਲਾਵਾ ਕਮੇਟੀ ਦਾ ਆਪਣਾ ਕੋਈ ਪ੍ਰੋਗਰਾਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਧਾਰਮਿਕ ਦੀਵਾਨ ਸਜਾਏ ਜਾਣਗੇ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਤਨ, ਮਨ ਤੇ ਧਨ ਨਾਲ ਸੇਵਾ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗਾਂ ਦਾ ਸਤਿਕਾਰ ਤੇ ਦੇਖਭਾਲ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਵਿਧਾਇਕ ਜਿੰਪਾ ਅਗਲੀ ਖ਼ਬਰ ਚੇਅਰਮੈਨ ਮਾਰਕੀਟ ਕਮੇਟੀ ਤੇ ਐੱਸ. ਡੀ. ਐੱਮ. ਨੇ ਦਾਣਾ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24