ਦੋ ਦਿਨਾ ਸਮੂਹਿਕ ਛੁੱਟੀ ’ਤੇ ਜਾਣਗੇ ਪੰਜਾਬ ਦੇ ਸਮੁੱਚੇ ਮੁਲਾਜ਼ਮ-ਆਗੂ
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਆਨਲਾਈਨ ਮੀਟਿੰਗ ਫ਼ਰੰਟ ’ਤੇ ਕਨਵੀਨਰ ਸਾਥੀ ਧਨਵੰਤ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫ਼ੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫ਼ਰੰਟ ਦੇ ਪ੍ਰਮੁੱਖ ਆਗੂਆਂ ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਰਣਜੀਤ ਸਿੰਘ ਰਾਣਵਾ, ਜਰਮਨਜੀਤ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਬਾਸਰਕੇ, ਸੁਰਿੰਦਰ ਰਾਮ ਕੁੱਸਾ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਸੈਣੀ, ਜਸਵੀਰ ਸਿੰਘ ਤਲਵਾੜਾ,ਪ੍ਰੇਮ ਚਾਵਲਾ, ਰਾਧੇ ਸ਼ਾਮ, ਸੁਰਜੀਤ ਸਿੰਘ ਗਗੜਾ, ਰੇਸ਼ਮ ਸਿੰਘ ਖੇਮੂਆਣਾ, ਕਰਮਜੀਤ ਸਿੰਘ ਬੀਹਲਾ, ਬੋਬਿੰਦਰ ਸਿੰਘ, ਹਰਵਿੰਦਰ ਸਿੰਘ ਬਿਲਗਾ ਨੇ ਆਖਿਆ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ ਪਹਿਲਾਂ ਤੋਂ ਹੀ ਐਲਾਨੇ ਅਗਲੇ ਸੰਘਰਸ਼ ਦੇ ਤਹਿਤ 21 ਤੇ 22 ਅਕਤੂਬਰ ਨੂੰ ਦੋ ਦਿਨਾਂ ਕੀਤੀ ਜਾਣ ਵਾਲੀ ਸਮੂਹਿਕ ਛੁੱਟੀ ਦੇ ਐਕਸ਼ਨ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ ਤੇ ਤਿਆਰੀਆਂ ਅਰੰਭਣ ਦਾ ਫ਼ੈਸਲਾ ਕੀਤਾ ਗਿਆ।
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਆਨਲਾਈਨ ਮੀਟਿੰਗ ਫ਼ਰੰਟ ’ਤੇ ਕਨਵੀਨਰ ਸਾਥੀ ਧਨਵੰਤ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫ਼ੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫ਼ਰੰਟ ਦੇ ਪ੍ਰਮੁੱਖ ਆਗੂਆਂ ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਰਣਜੀਤ ਸਿੰਘ ਰਾਣਵਾ, ਜਰਮਨਜੀਤ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਬਾਸਰਕੇ, ਸੁਰਿੰਦਰ ਰਾਮ ਕੁੱਸਾ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਸੈਣੀ, ਜਸਵੀਰ ਸਿੰਘ ਤਲਵਾੜਾ,ਪ੍ਰੇਮ ਚਾਵਲਾ, ਰਾਧੇ ਸ਼ਾਮ, ਸੁਰਜੀਤ ਸਿੰਘ ਗਗੜਾ, ਰੇਸ਼ਮ ਸਿੰਘ ਖੇਮੂਆਣਾ, ਕਰਮਜੀਤ ਸਿੰਘ ਬੀਹਲਾ, ਬੋਬਿੰਦਰ ਸਿੰਘ, ਹਰਵਿੰਦਰ ਸਿੰਘ ਬਿਲਗਾ ਨੇ ਆਖਿਆ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ ਪਹਿਲਾਂ ਤੋਂ ਹੀ ਐਲਾਨੇ ਅਗਲੇ ਸੰਘਰਸ਼ ਦੇ ਤਹਿਤ 21 ਤੇ 22 ਅਕਤੂਬਰ ਨੂੰ ਦੋ ਦਿਨਾਂ ਕੀਤੀ ਜਾਣ ਵਾਲੀ ਸਮੂਹਿਕ ਛੁੱਟੀ ਦੇ ਐਕਸ਼ਨ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ ਤੇ ਤਿਆਰੀਆਂ ਅਰੰਭਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਜੇਕਰ ਸੰਜੀਦਾ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।