15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ਼੍ਰੋਮਣੀ ਅਕਾਲੀ ਦਲ (ਬ) ਅੱਜ ਦੇ ਬੰਦ ਦਾ ਸਮਰਥਨ ਕਰੇਗਾ-ਸੀਕਰੀ

ਬੁੱਲ੍ਹੋਵਾਲ 14, ਅਕਤੂਬਰ (ਲੁਗਾਣਾ)-ਬੀਤੇ ਦਿਨ ਮਾਨਸਾ ਵਿਖੇ ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਹੋਏ ਮੰਦਭਾਗੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਨੂੰ ਪੂਰਨ ਤੌਰ ’ਤੇ ਸਮਰਥਨ ਕਰਨ ਦਾ ਐਲਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਜੇਕਰ ਇੱਥੇ ਨਸ਼ਿਆਂ ਖ਼ਿਲਾਫ਼ ਹੀ ਲੜਨ ਵਾਲੇ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਇਸ ਮੌਕੇ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਨਾਲ ਪੀ.

Ad Position 21
No active advertisement
ਅਜੀਤ ਡੈਸਕ 15-10-2026
ਬੁੱਲ੍ਹੋਵਾਲ 14, ਅਕਤੂਬਰ (ਲੁਗਾਣਾ)-ਬੀਤੇ ਦਿਨ ਮਾਨਸਾ ਵਿਖੇ ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਹੋਏ ਮੰਦਭਾਗੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਨੂੰ ਪੂਰਨ ਤੌਰ ’ਤੇ ਸਮਰਥਨ ਕਰਨ ਦਾ ਐਲਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕਿਹਾ ਜੇਕਰ ਇੱਥੇ ਨਸ਼ਿਆਂ ਖ਼ਿਲਾਫ਼ ਹੀ ਲੜਨ ਵਾਲੇ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਇਸ ਮੌਕੇ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਨਾਲ ਪੀ.ਏ.ਸੀ ਮੈਂਬਰ ਅਮਰੀਕ ਸਿੰਘ ਭਾਗੋਵਾਲ, ਸਰਕਲ ਪ੍ਰਧਾਨ ਜਗਪਾਲ ਸਿੰਘ ਖੱਬਲਾ, ਟਕਸਾਲੀ ਅਕਾਲੀ ਆਗੂ ਸੇਵਾ ਸਿੰਘ ਭੱਕਲ, ਪ੍ਰਧਾਨ ਮੁਖਤਾਰ ਸਿੰਘ ਢੱਡੇ, ਸਰਕਲ ਪ੍ਰਧਾਨ ਰਵਿੰਦਰਪਾਲ ਸਿੰਘ ਸੂਸ, ਉਪਕਾਰ ਸਿੰਘ ਭੱਕਲ ਪ੍ਰਧਾਨ ਹਲਕਾ ਸ਼ਾਮਚੁਰਾਸੀ ਤੇ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਆਦੀਆ ਦੀ ਅਗਵਾਈ ਹੇਠ ਭਗਵੰਤ ਮਾਨ ਤੇ ਡਾ. ਰਵਜੋਤ ਦੇ ਪੁਤਲੇ ਸਾੜੇ ਅਗਲੀ ਖ਼ਬਰ ਸਫ਼ੈਦੇ ਦੇ ਬੂਟੇ ਪੁੱਟਣ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
Ad Position 24