15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਾਬਕਾ ਵਿਧਾਇਕ ਆਦੀਆ ਦੀ ਅਗਵਾਈ ਹੇਠ ਭਗਵੰਤ ਮਾਨ ਤੇ ਡਾ. ਰਵਜੋਤ ਦੇ ਪੁਤਲੇ ਸਾੜੇ

ਹਰਿਆਣਾ, 14 ਅਕਤੂਬਰ (ਹਰਮੇਲ ਸਿੰਘ ਖੱਖ)-ਬੀਤੇ ਦਿਨ ਮਾਨਸਾ ਵਿਖੇ ਨਸ਼ੇ ਦਾ ਵਿਰੋਧ ਕਰਨ ਵਾਲੇ ਉੱਘੇ ਸਮਾਜ ਸੇਵਕ ઠ ਪਰਵਿੰਦਰ ਸਿੰਘ ਝੋਟਾ ਦਾ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਦੇ ਰੋਸ ਵਜੋਂ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਹਲਕਾ ਸ਼ਾਮਚੁਰਾਸੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਸਿਵਲ ਹਸਪਤਾਲ ਸਾਹਮਣੇ ਮੇਨ ਸੜਕ ਹਰਿਆਣਾ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਦੇ ਪੁਤਲੇ ਫੂਕੇ ਗਏ ਅਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਜਦਕਿ ਪਰਵਿੰਦਰ ਸਿੰਘ ਝੋਟਾ ਅਮਰ ਰਹੇ ਦੇ ਨਾਅਰੇ ਵੀ ਗੂੰਜਦੇ ਰਹੇ।

Ad Position 21
No active advertisement
ਅਜੀਤ ਡੈਸਕ 15-10-2026
ਹਰਿਆਣਾ, 14 ਅਕਤੂਬਰ (ਹਰਮੇਲ ਸਿੰਘ ਖੱਖ)-ਬੀਤੇ ਦਿਨ ਮਾਨਸਾ ਵਿਖੇ ਨਸ਼ੇ ਦਾ ਵਿਰੋਧ ਕਰਨ ਵਾਲੇ ਉੱਘੇ ਸਮਾਜ ਸੇਵਕ ઠ ਪਰਵਿੰਦਰ ਸਿੰਘ ਝੋਟਾ ਦਾ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਦੇ ਰੋਸ ਵਜੋਂ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਹਲਕਾ ਸ਼ਾਮਚੁਰਾਸੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਸਿਵਲ ਹਸਪਤਾਲ ਸਾਹਮਣੇ ਮੇਨ ਸੜਕ ਹਰਿਆਣਾ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਦੇ ਪੁਤਲੇ ਫੂਕੇ ਗਏ ਅਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਜਦਕਿ ਪਰਵਿੰਦਰ ਸਿੰਘ ਝੋਟਾ ਅਮਰ ਰਹੇ ਦੇ ਨਾਅਰੇ ਵੀ ਗੂੰਜਦੇ ਰਹੇ। ਇਸ ਮੌਕੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਪੰਜਾਬ ਭਰ ‘ਚ ਰੋਸ ਦਾ ਮਾਹੌਲ ਬਣਿਆ ਹੋਇਆ ਹੈ, ਕਿਉਂਕਿ ਨਸ਼ਾ ਮੁਕਤ ਪੰਜਾਬ ਦਾ ਹਵਾਲਾ ਦੇਣ ਵਾਲੀ ਸਰਕਾਰ ਅੱਜ ਨਸ਼ਾ ਤਸਕਰਾਂ ਦੀ ਹਮਾਇਤੀ ਕਰਦੀ ਨਜ਼ਰ ਆ ਰਹੀ ਹੈ। ਆਦੀਆ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ 2022 ਦੀਆਂ ਚੋਣਾਂ ਦੌਰਾਨ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਗੱਲ ਕਹਿ ਕੇ ਸੱਤਾ ‘ਚ ਆਈ ਸੀ ਪਰ ਅੱਜ ਸਾਢੇ 4 ਸਾਲ ਤੋਂ ਵੀ ਜ਼ਿਆਦਾ ਸਮਾਂ ਬੀਤ ਜਾਣ ‘ਤੇ ਵੀ ਸਰਕਾਰ ਨਸ਼ੇ ਖ਼ਤਮ ਕਰਨ ‘ਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਵੇ ਤੇ ਨਾਲ ਹੀ ਮਾਮਲੇ ਦੀ ਸੀ.ਬੀ.ਆਈ ਜਾਂਚ ਦੀ ਮੰਗ ਕੀਤੀ ਗਈ, ਕਤਲ ਦੇ ਮਾਮਲੇ ਵਿਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ઠ ਸੌਰਵ ਆਦੀਆ, ਮਨਿੰਦਰ ਸਿੰਘ ਟਿੰਮੀ ਸ਼ਾਹੀ ਬਲਾਕ ਪ੍ਰਧਾਨ ਭੂੰਗਾ, ਸਾਬਕਾ ਪ੍ਰਧਾਨ ਇਕਬਾਲ ਸਿੰਘ ਬੁੱਗਾ, ਬਲਵਿੰਦਰ ਸਿੰਘ ਬਲਾਕ ਪ੍ਰਧਾਨ ਹੁਸ਼ਿਆਰਪੁਰ-1, ਪਵਿੱਤਰ ਦੀਪ ਸਿੰਘ ਜਨਰਲ ਸਕੱਤਰ ਯੂਥ ਵਿੰਗ, ਸਿਧਾਂਸੂ ਮਿਸ਼ਰਾ ਯੂਥ ਕਾਂਗਰਸ ਪ੍ਰਧਾਨ ਸ਼ਾਮ ਚੁਰਾਸੀ, ਰਾਜੇਸ਼ ਕੁਮਾਰ ਹੈਪਾ, ਰਮਨ ਕੁਮਾਰ ਐਮ.ਸੀ, ਜਸਕਰਨ ਸੈਣੀ, ਕਾਕਾ ਬਸੀ ਉਮਰ ਖਾਂ, ਨਵਲ ਨਿਵੀ ਰੀਹਲ ਹੁਸ਼ਿਆਰਪੁਰ, ਨੰਬਰਦਾਰ ਰਾਮ ਕੁਮਾਰ ਕੂੰਟਾਂ, ਅਭੀ ਬਤਰਾ, ਭਾਨੂ ਪ੍ਰਤਾਪ ਸਿੰਘ, ਜਸਵਿੰਦਰ ਸਿੰਘ ਡੱਲੇਵਾਲ, ਕੁਲਵਿੰਦਰ ਸਿੰਘ ਬਿੱਲਾ ਨੌਸ਼ਹਿਰਾ, ਨੰ: ਮਨੋਹਰ ਸਿੰਘ ਕਾਕਾ, ਕਮਲਜੀਤ ਸਿੰਘ ਸ਼ਾਹੀ, ਰਜਿੰਦਰ ਕੁਮਾਰ ਬਸੀ, ਸੋਨੂੰ ਫੌਜੀ, ਸੁਲਿੰਦਰ ਪਾਲ ਸਿੰਘ ਕੋਟਲੀ, ਦਿਨੇਸ਼ ਕੁਮਾਰ, ਸੁਖਦੇਵ ਕੁਮਾਰ, ਅਤੁੱਲ ਸਹੋਤਾ, ਰਾਮ ਸਿੰਘ ਡਡਿਆਣਾ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟੇ ਦਾ ਕਤਲ ਨਸ਼ਾ ਤਸਕਰਾਂ ਵਲੋਂ ਸਰਕਾਰੀ ਸ਼ਹਿ ’ਤੇ ਹੋਇਆ - ਜਥੇਦਾਰ ਮੁਲਤਾਨੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਅੱਜ ਦੇ ਬੰਦ ਦਾ ਸਮਰਥਨ ਕਰੇਗਾ-ਸੀਕਰੀ
Ad Position 24