15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੀਆਂ ਮੰਗਾਂ ਸੰਬੰਧੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਕੇਂਦਰੀ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ

ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਮੰਡੀਕਰਨ ਢਾਂਚੇ ਦੇ ਤਿੰਨ ਮਜ਼ਬੂਤ ਥੰਮ੍ਹ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਮੰਗਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਦੇ ਨਿਰਦੇਸ਼ਾਂ ‘ਤੇ ਸੀਨੀਅਰ ਆਗੂਆਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਰਾਹੀਂ ਕੇਂਦਰੀ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਗਏ। ਡਿਪਟੀ ਕਮਿਸ਼ਨਰ ਦੀ ਗੈਰ-ਮੌਜੂਦਗੀ ‘ਚ ਪ੍ਰਸ਼ਾਸਨਿਕ ਅਧਿਕਾਰੀ ਓਇਸ਼ੀ ਮੰਡਲ ਵਲੋਂ ਮੰਗ ਪੱਤਰ ਪ੍ਰਾਪਤ ਕੀਤਾ ਗਿਆ।

Ad Position 21
No active advertisement
ਪ੍ਰਸ਼ਾਸਨਿਕ ਅਧਿਕਾਰੀ ਓਇਸ਼ੀ ਮੰਡਲ ਨੂੰ ਮੰਗ ਪੱਤਰ ਦਿੰਦੇ ਹੋਏ ਅਵਤਾਰ ਸਿੰਘ ਜੌਹਲ, ਮਾ: ਕੁਲਵਿੰਦਰ ਸਿੰਘ ਜੰਡਾ, ਸੁਖਵਿੰਦਰ ਸਿੰਘ ਮੂਨਕ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 15-10-2026
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਮੰਡੀਕਰਨ ਢਾਂਚੇ ਦੇ ਤਿੰਨ ਮਜ਼ਬੂਤ ਥੰਮ੍ਹ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਮੰਗਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਦੇ ਨਿਰਦੇਸ਼ਾਂ ‘ਤੇ ਸੀਨੀਅਰ ਆਗੂਆਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਰਾਹੀਂ ਕੇਂਦਰੀ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਗਏ। ਡਿਪਟੀ ਕਮਿਸ਼ਨਰ ਦੀ ਗੈਰ-ਮੌਜੂਦਗੀ ‘ਚ ਪ੍ਰਸ਼ਾਸਨਿਕ ਅਧਿਕਾਰੀ ਓਇਸ਼ੀ ਮੰਡਲ ਵਲੋਂ ਮੰਗ ਪੱਤਰ ਪ੍ਰਾਪਤ ਕੀਤਾ ਗਿਆ। ਇਸ ਮੌਕੇ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਮਾ: ਕੁਲਵਿੰਦਰ ਸਿੰਘ ਜੰਡਾ ਤੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਸੁਖਵਿੰਦਰ ਸਿੰਘ ਮੂਨਕ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਮਝੇ ਜਾਂਦੇ ਮੰਡੀਕਰਨ ਢਾਂਚੇ ਦੇ ਤਿੰਨ ਮਜ਼ਬੂਤ ਥੰਮ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਮੀਂਹ ਅਤੇ ਗੜ੍ਹੇਮਾਰੀ ਨਾਲ ਪੰਜਾਬ ‘ਚ ਖੜ੍ਹੀ ਫ਼ਸਲ ਅਤੇ ਮੰਡੀਆਂ ‘ਚ ਪਏ ਝੋਨੇ ਦੇ ਹੋਏ ਨੁਕਸਾਨ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤਾਂ ਨੂੰ ਤੁਰੰਤ ਪੂਰਾ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ ਦਾ ਸਾਰਾ ਝੋਨਾ ਯੂ.ਆਰ.ਐਸ. ਤਹਿਤ ਖ਼ਰੀਦਣ ਹਿਤ ਨਮੀ ਅਤੇ ਦਾਗ਼ੀ ਦਾਣੇ ‘ਚ ਛੋੜ ਦਿੱਤੀ ਜਾਵੇ, ਪੰਜਾਬ ਦੀ ਸ਼ੈਲਰ ਇੰਡਸਟਰੀ ਨੂੰ ਹਰਿਆਣਾ ਦੀ ਤਰਜ਼ ‘ਤੇ ਮਿਲਿੰਗ ‘ਚ 30 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਤੇ ਉਨ੍ਹਾਂ ਨੂੰ ਯੀਲਡ ‘ਚ ਛੋਟ ਦਿੱਤੀ ਜਾਵੇ, ਪੰਜਾਬ ‘ਚ ਭੰਡਾਰਨ ਦੀ ਸਮਰੱਥਾ ਵਧਾਈ ਜਾਵੇ ਕਿਉਂਕਿ ਪਿਛਲੇ ਸਾਲ ਪੰਜਾਬ ਦੇ ਸ਼ੈਲਰ ਮਾਲਕਾਂ ਨੂੰ ਚਾਵਲ ਭੰਡਾਰ ਕਰਨ ਲਈ ਯੂ.ਪੀ., ਹਰਿਆਣਾ ਤੇ ਜੰਮੂ ‘ਚ ਜਗ੍ਹਾ ਲੱਭਣੀ ਪਈ ਸੀ, ਹਾਈਬ੍ਰਿਡ ਦਾਣੇ ਦੀ ਬ੍ਰੋਕਨ ਛੋੜ ਜੋ ਕੇਂਦਰ ਸਰਕਾਰ ਨੇ 25 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕੀਤੀ ਹੈ ਨੂੰ ਤੁਰੰਤ 25 ਫ਼ੀਸਦੀ ਕੀਤਾ ਜਾਵੇ, ਝੋਨੇ ਦੀ ਖ਼ਰੀਦ ਲਿਮਟ ਨੂੰ ਘੱਟ ਕਰਨ ਦੀ ਬਜਾਏ 200 ਲੱਖ ਮੀਟ੍ਰਿਕ ਟਨ ਤੋਂ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਕਤ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਤਾਂ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਸਮੇਤ ਦੇਸ਼ ਨੂੰ ਵੀ ਲਾਭ ਪਹੁੰਚੇਗਾ। ਇਸ ਮੌਕੇ ਹਲਕਾ ਇੰਚਾਰਜ ਸ਼ਾਮਚੁਰਾਸੀ ਮਦਨਮੋਹਨ ਸਿੰਘ ਮੂਸਾ, ਚੀਫ਼ ਨਿਰਮਲ ਸਿੰਘ ਮੁਕੇਰੀਆਂ, ਲਖਵੰਤ ਸਿੰਘ ਚੀਮਾ ਦਸੂਹਾ, ਸੁਖਜਿੰਦਰ ਸਿੰਘ ਸਿੰਘਪੁਰ ਜ਼ਿਲ੍ਹਾ ਯੂਥ ਪ੍ਰਧਾਨ, ਉਂਕਾਰ ਸਿੰਘ ਹੁਸ਼ਿਆਰਪੁਰ, ਬਲਵੀਰ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਸਿੰਘ ਸੈਣੀ, ਕਿਰਪਾਲ ਸਿੰਘ ਜਾਜਾ, ਮਨੀ ਸਿੰਘ ਕਲੋਆ, ਜਸਵਿੰਦਰ ਸਿੰਘ ਟਾਂਡਾ, ਬਲਵਿੰਦਰ ਸਿੰਘ ਮਿਆਣੀ, ਗੁਰਦੇਵ ਸਿੰਘ ਜੀਆ ਨੱਥਾ, ਰਵਿੰਦਰ ਸਿੰਘ ਮੋਮੀ, ਬਲਜੀਤ ਸਿੰਘ ਸਰਾਂ, ਅਮਰਜੀਤ ਸਿੰਘ, ਜਰਨੈਲ ਸਿੰਘ ਧੀਰ, ਆਰ.ਪੀ. ਸਿੰਘ, ਸੁਰਜੀਤ ਸਿੰਘ ਟਾਂਡਾ ਰਾਮ ਸਹਾਏ, ਰਤਨ ਸਿੰਘ ਖੋਖਰ, ਗੁਰਦੀਪ ਸਿੰਘ ਦਾਤਾ, ਸੂਬੇ: ਅਸ਼ੋਕ ਦਿਆਲ ਸਿੰਘ , ਨਿਰਮਲ ਸਿੰਘ, ਅਨੂਪ ਸਿੰਘ, ਜਸਵੰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ.ਟੀ.ਐੱਮ ਕਾਰਡ ਬਦਲ ਕੇ ਖਾਤੇ ’ਚੋਂ 50 ਹਜ਼ਾਰ ਰੁਪਏ ਉਡਾਏ ਅਗਲੀ ਖ਼ਬਰ ਝੋਟੇ ਦੇ ਕਤਲ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਖੜ੍ਹੇ ਕੀਤੇ ਸਵਾਲ - ਗੇਰਾ
Ad Position 24