ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵਲੋਂ ਡੋਰ-ਟੂ-ਡੋਰ ਮੁਹਿੰਮ, ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਕਰਵਾਇਆ ਜਾਣੂੰ
ਦਸੂਹਾ, 14 ਅਕਤੂਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵੱਲੋਂ ਡੋਰ-ਟੂ-ਡੋਰ ਮੁਹਿੰਮ ਤਹਿਤ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂੰ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲਏ ਗਏ ਫ਼ੈਸਲਿਆਂ ਅਤੇ ਸ਼ੁਰੂ ਕੀਤੇ ਗਏ ਕਾਰਜਾਂ ਬਾਰੇ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ।
ਦਸੂਹਾ, 14 ਅਕਤੂਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵੱਲੋਂ ਡੋਰ-ਟੂ-ਡੋਰ ਮੁਹਿੰਮ ਤਹਿਤ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂੰ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲਏ ਗਏ ਫ਼ੈਸਲਿਆਂ ਅਤੇ ਸ਼ੁਰੂ ਕੀਤੇ ਗਏ ਕਾਰਜਾਂ ਬਾਰੇ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੁਹਿੰਮ ਦੌਰਾਨ ਭੁਪਿੰਦਰ ਸਿੰਘ ਨੀਲੂ, ਜਸਵਿੰਦਰ ਸਿੰਘ ਪੱਸੀ ਬੇਟ, ਜਸਵਿੰਦਰ ਸਿੰਘ ਕਾਲਰਾ, ਦੇਵਿੰਦਰ ਸਿੰਘ ਕਾਹਲੋਂ, ਜਨਮਜੀਤ ਸਿੰਘ ਘੁੰਮਣ, ਲਖਵਿੰਦਰ ਸਿੰਘ ਠਾਕਰ, ਡਾ. ਸੱਜਣ ਸਿੰਘ ਭਮਰਾ, ਸਰਪੰਚ ਲਾਲ ਸਿੰਘ, ਕੁਲਵਿੰਦਰ ਸਿੰਘ ਕੇ.ਪੀ. ਅਤੇ ਹਰਸ਼ ਘੁੰਮਣ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਰਹੇ। ਪਾਰਟੀ ਆਗੂਆਂ ਨੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੀ ਸਰਕਾਰ ਸਮੇਂ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਉਣਾ ਹੈ।