ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)-ਸਮਾਜ ਸੇਵੀ ਤੇ ਨਸ਼ਿਆਂ ਵਿਰੁੱਧ ਜੰਗ ਲੜ ਰਹੇ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਨੂੰ ਲੈ ਕੇ ਇੱਥੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਰਾਜਪਾਲ ਪੰਜਾਬ ਨੂੰ ਲਿਖਿਆ ਮੰਗ ਪੱਤਰ ਐੱਸ. ਡੀ.
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)-ਸਮਾਜ ਸੇਵੀ ਤੇ ਨਸ਼ਿਆਂ ਵਿਰੁੱਧ ਜੰਗ ਲੜ ਰਹੇ ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਨੂੰ ਲੈ ਕੇ ਇੱਥੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਰਾਜਪਾਲ ਪੰਜਾਬ ਨੂੰ ਲਿਖਿਆ ਮੰਗ ਪੱਤਰ ਐੱਸ.ਡੀ.ਐੱਮ. ਸੰਜੀਵ ਕੁਮਾਰ ਗੌੜ ਸੌਂਪਿਆ ਤੇ ਪੰਜਾਬ ਸਰਕਾਰ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਵਰਕਰਾਂ ਨੇ ਬੰਗਾ ਚੌਂਕ ਗੜ੍ਹਸ਼ੰਕਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤੀ ਤੇ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਮੌਕੇ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ, ਰਮਨ ਸਮੁੰਦੜਾ ਸਾਬਕਾ ਸਰਪੰਚ, ਉਂਕਾਰ ਸਿੰਘ ਚਾਹਲਪੁਰੀ, ਭਜਨ ਸਿੰਘ ਠੇਕੇਦਾਰ, ਸੰਜੀਵ ਕਟਾਰੀਆ, ਨਰਿੰਦਰ ਬੋੜਾ, ਰੇਸ਼ਵ, ਬਲਦੀਪ ਭੰਮੀਆਂ ਤੇ ਹੋਰ ਹਾਜ਼ਰ ਹੋਏ।